Guava Orchard Scam: ED ਨੇ ਮਨੀ ਲਾਂਡਰਿੰਗ ਕੇਸ ਵਿੱਚ 3.89 ਕਰੋੜ ਰੁਪਏ ਅਤੇ ਦਸਤਾਵੇਜ਼ ਕੀਤੇ ਜ਼ਬਤ 

Guava Orchard Scam: ਕੇਂਦਰੀ ਏਜੰਸੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਕਿੱਥੋਂ ਕੀ ਬਰਾਮਦ ਹੋਇਆ ਹੈ। ਇਹ ਤਲਾਸ਼ੀ ਬੁੱਧਵਾਰ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਫ਼ਿਰੋਜ਼ਪੁਰ, ਮੋਹਾਲੀ (ਐਸ.ਏ.ਐਸ. ਨਗਰ), ਬਠਿੰਡਾ, ਬਰਨਾਲਾ, ਪਟਿਆਲਾ ਅਤੇ ਚੰਡੀਗੜ੍ਹ ਵਿੱਚ ਕੁੱਲ 26 ਰਿਹਾਇਸ਼ੀ ਅਤੇ ਕਾਰੋਬਾਰੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ। 

Share:

Guava Orchard Scam: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਵਿੱਚ ਮਨੀ ਲਾਂਡਰਿੰਗ ਕੇਸ (ਕਥਿਤ ਅਮਰੂਦ ਬਾਗ ਮੁਆਵਜ਼ਾ ਘੁਟਾਲਾ) ਵਿੱਚ ਦੋ ਆਈਏਐਸ ਅਫਸਰਾਂ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਦੌਰਾਨ 3.89 ਕਰੋੜ ਰੁਪਏ ਦੀ ਨਕਦੀ ਅਤੇ ਅਪਰਾਧਕ ਦਸਤਾਵੇਜ਼ ਜ਼ਬਤ ਕੀਤੇ। ਹਾਲਾਂਕਿ ਕੇਂਦਰੀ ਏਜੰਸੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਕਿੱਥੋਂ ਕੀ ਬਰਾਮਦ ਹੋਇਆ ਹੈ। ਇਹ ਤਲਾਸ਼ੀ ਬੁੱਧਵਾਰ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਫ਼ਿਰੋਜ਼ਪੁਰ, ਮੋਹਾਲੀ (ਐਸ.ਏ.ਐਸ. ਨਗਰ), ਬਠਿੰਡਾ, ਬਰਨਾਲਾ, ਪਟਿਆਲਾ ਅਤੇ ਚੰਡੀਗੜ੍ਹ ਵਿੱਚ ਕੁੱਲ 26 ਰਿਹਾਇਸ਼ੀ ਅਤੇ ਕਾਰੋਬਾਰੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ।

ਦੋ ਆਈਏਐਸ ਅਧਿਕਾਰੀਆਂ- ਪੰਜਾਬ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੋਂ ਇਲਾਵਾ ਮਾਲ ਅਤੇ ਬਾਗਬਾਨੀ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ।

8 ਸਾਲ ਪੁਰਾਣੇ ਮਾਮਲੇ ਵਿੱਚ ਈਡੀ ਦੀ ਕਾਰਵਾਈ

ਮਨੀ ਲਾਂਡਰਿੰਗ ਦਾ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਮੁੱਖ ਮੁਲਜ਼ਮ ਭੁਪਿੰਦਰ ਸਿੰਘ, ਜਸਮੀਨ ਕੌਰ ਅਤੇ ਹੋਰਾਂ ਖ਼ਿਲਾਫ਼ ਦਰਜ ਐਫਆਈਆਰ ਵਿੱਚ ਸਾਹਮਣੇ ਆਇਆ ਹੈ। ਈਡੀ ਨੇ ਕਿਹਾ ਕਿ ਤਲਾਸ਼ੀ ਦੌਰਾਨ 3.89 ਕਰੋੜ ਰੁਪਏ ਦੀ ਨਗਦੀ, ਜਾਇਦਾਦ ਦੇ ਦਸਤਾਵੇਜ਼, ਮੋਬਾਈਲ ਫੋਨ ਅਤੇ ਨਕਦੀ ਜ਼ਬਤ ਕੀਤੀ ਗਈ ਹੈ। ਇਹ ਮਾਮਲਾ 2016 ਦਾ ਹੈ, ਜਦੋਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਐਸਏਐਸ ਨਗਰ (ਮੁਹਾਲੀ) ਦੇ ਵੱਖ-ਵੱਖ ਪਿੰਡਾਂ ਦੀ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ ਤਾਂ ਜੋ ਆਈਟੀ ਸਿਟੀ ਨੇੜੇ ਐਰੋਟ੍ਰੋਪੋਲਿਸ ਰਿਹਾਇਸ਼ੀ ਪ੍ਰੋਜੈਕਟ ਅਤੇ ਉਸੇ ਜ਼ਿਲ੍ਹੇ ਵਿੱਚ ਇੱਕ ਐਰੋਸਿਟੀ ਸਥਾਪਤ ਕੀਤੀ ਜਾ ਸਕੇ।

ਇਹ ਵੀ ਪੜ੍ਹੋ