Kapurthala Fire Incident: ਸਿਵਲ ਹਸਪਤਾਲ ਦੇ ਕੁਆਰਟਰ ਵਿੱਚ ਅੱਗ ਲਗਣ ਨਾਲ ਵਿਅਕਤੀ ਤੇ ਪਾਲਤੂ ਜਾਨਵਰ ਜ਼ਿੰਦਾ ਸੜਿਆ

ਸਿਵਲ ਹਸਪਤਾਲ ਦੇ SMO ਡਾ. ਸੰਦੀਪ ਧਵਨ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 2.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਸਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਉਹ ਖੁਦ ਮੌਕੇ 'ਤੇ ਪਹੁੰਚੇ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਪਰ ਇਸ ਘਟਨਾ ਵਿੱਚ ਮਹਿਲਾ ਕਰਮਚਾਰੀ ਦੇ ਘਰ ਦਾ ਸਾਰਾ ਸਮਾਨ ਸੜ ਗਿਆ।

Share:

ਕਪੂਰਥਲਾ ਦੇ ਸਿਵਲ ਹਸਪਤਾਲ ਦੇ ਕੁਆਰਟਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਲੱਗੀ ਅੱਗ ਵਿੱਚ ਇੱਕ ਵਿਅਕਤੀ ਅਤੇ ਪਾਲਤੂ ਜਾਨਵਰ ਜ਼ਿੰਦਾ ਸੜ ਗਿਆ। ਇਸ ਘਟਨਾ ਵਿੱਚ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ 3 ਔਰਤਾਂ ਵੀ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਸਿਵਲ ਹਸਪਤਾਲ ਦੇ SMO ਡਾ. ਸੰਦੀਪ ਧਵਨ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 2.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਸਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਉਹ ਖੁਦ ਮੌਕੇ 'ਤੇ ਪਹੁੰਚੇ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਪਰ ਇਸ ਘਟਨਾ ਵਿੱਚ ਮਹਿਲਾ ਕਰਮਚਾਰੀ ਦੇ ਘਰ ਦਾ ਸਾਰਾ ਸਮਾਨ ਸੜ ਗਿਆ। ਮਹਿਲਾ ਕਰਮਚਾਰੀ ਦੇ ਜਵਾਈ ਅਤੇ ਇੱਕ ਕੁੱਤੇ ਦੀ ਮੌਤ ਹੋ ਗਈ। ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੁਆਰਟਰ ਵਿੱਚ ਪਰਿਵਾਰ ਸਣੇ ਰਹਿੰਦੀ ਸੀ ਦਰਜਾ-4 ਮੁਲਾਜ਼ਮ

ਮੌਕੇ 'ਤੇ ਮੌਜੂਦ ਗੁਆਂਢੀ ਜੀਤ ਬਹਾਦਰ ਤੇ ਹੋਰਾਂ ਨੇ ਦੱਸਿਆ ਕਿ ਹਸਪਤਾਲ 'ਚ ਦਰਜਾ-4 ਮੁਲਾਜ਼ਮ ਰੋਸ਼ਨੀ ਦੋ ਬੇਟੀਆਂ ਪੂਨਮ, ਪੂਜਾ ਅਤੇ ਜਵਾਈ ਬੀਰਾ ਨਾਲ ਕੁਆਰਟਰ 'ਚ ਰਹਿੰਦੀ ਹੈ। ਰਾਤ ਕਰੀਬ 2.30 ਵਜੇ ਬੀਰਾ ਪੁੱਤਰ ਕਸ਼ਮੀਰ ਦੇ ਘਰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਦਾ ਪਤਾ ਲੱਗਣ 'ਤੇ ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਇਸ ਅੱਗ ਵਿੱਚ ਬੀਰਾ ਅਤੇ ਇੱਕ ਕੁੱਤੇ ਦੀ ਮੌਤ ਹੋ ਗਈ। ਜਦਕਿ ਰੋਸ਼ਨੀ, ਪੂਜਾ ਅਤੇ ਪੂਨਮ ਵੀ ਅੱਗ ਕਾਰਨ ਝੁਲਸ ਗਈਆਂ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ ਅਤੇ ਜ਼ਖਮੀਆਂ 'ਚੋਂ 2 ਦਾ ਸਿਵਲ ਹਸਪਤਾਲ ਕਪੂਰਥਲਾ ਅਤੇ ਇਕ ਦਾ ਜਲੰਧਰ ਵਿਖੇ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ