ਉੱਤਰ ਭਾਰਤ ਵਿੱਚ ਪੈਣ ਲਗੀ ਕੜਾਕੇ ਦੀ ਠੰਡ, ਹੁਣ ਹੋਰ ਡਿਗੇਗਾ ਪਾਰਾ

ਰਾਸ਼ਟਰੀ ਰਾਜਧਾਨੀ ਸਮੇਤ ਉਤਰ ਭਾਰਤ ਦੇ ਕਈ ਜ਼ਿਲ੍ਹਿਆਂ 'ਚ ਸਵੇਰ ਦਾ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਜਿਆਦਾਤਰ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 7 ਡਿਗਰੀ ਤੋਂ ਵੀ ਹੇਠਾਂ ਆ ਗਿਆ ਹੈ। ਉਥੇ ਹੀ ਦਿਨ ਦਾ ਤਾਪਮਾਨ ਵੀ 20 ਡਿਗਰੀ ਚਲ ਰਿਹਾ ਹੈ।

Share:

ਮੌਸਮ ਲਗਾਤਾਰ ਠੰਡਾ ਹੁੰਦਾ ਜਾ ਰਿਹਾ ਹੈ। ਪੁਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਤਾਪਮਾਨ ਵੀ ਹੋਰ ਡਿਗਣਾ ਸ਼ੁਰੂ ਹੋ ਗਿਆ ਹੈ। ਰਾਤਾਂ ਦੇ ਨਾਲ-ਨਾਲ ਦਿਨ ਵੀ ਠੰਡੇ ਹੋਣੇ ਸ਼ੁਰੂ ਹੋ ਗਏ ਹਨ। ਮੰਗਲਵਾਰ ਸਵੇਰ ਦੀ ਸ਼ੁਰੂਆਤ ਧੁੰਦ ਨਾਲ ਹੋਈ। ਰਾਸ਼ਟਰੀ ਰਾਜਧਾਨੀ ਸਮੇਤ ਉਤਰ ਭਾਰਤ ਦੇ ਕਈ ਜ਼ਿਲ੍ਹਿਆਂ 'ਚ ਸਵੇਰ ਦਾ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਜਿਆਦਾਤਰ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 7 ਡਿਗਰੀ ਤੋਂ ਵੀ ਹੇਠਾਂ ਆ ਗਿਆ ਹੈ। ਉਥੇ ਹੀ ਦਿਨ ਦਾ ਤਾਪਮਾਨ ਵੀ 20 ਡਿਗਰੀ ਚਲ ਰਿਹਾ ਹੈ। ਮੌਸਮ ਵਿਭਾਗ ਦੀ ਮਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਹਜੇ ਮੌਸਮ ਵਿੱਚ ਕੋਈ ਬਦਲਾਅ ਦੇ ਆਸਾਰ ਨਹੀਂ ਹਨ। 13 ਦਿਸੰਬਰ ਤੋਂ ਬੱਦਲ ਛਾ ਸਕਦੇ ਹਨ। ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ 13 ਤੋਂ 15 ਦਸੰਬਰ ਤੱਕ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6-7 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।

ਅਗਲੇ ਪੰਜ ਦਿਨ ਤਕ ਮੌਸਮ ਰਹੇਗਾ ਖੁਸ਼ਕ

ਪਿਛਲੇ ਸਾਲ ਦਸੰਬਰ ਦੇ ਅੰਤਮ ਹਫ਼ਤੇ ਵਿੱਚ ਕੁਝ ਦਿਨਾਂ ਲਈ ਸਰਦੀ ਦਾ ਪ੍ਰਕੋਪ ਦੇਖਣ ਨੂੰ ਮਿਲਿਆ ਸੀ। ਅਗਲੇ ਪੰਜ ਦਿਨ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਅੱਜ ਵੀ ਪ੍ਰਦੇਸ਼ ਦੇ ਕਈ ਜਿਲਾਂ ਵਿੱਚ ਘਨਾ ਕੋਹਰਾ ਛਾਇਆ। ਅਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਲੁਧਿਆਣਾ ਵਿੱਚ ਕੋਹਰਾ ਛਾਏਗਾ। ਫਰੀਦਕੋਟ ਅਤੇ ਫਿਰੋਜਪੁਰ ਵਿੱਚ ਆਮ ਤੌਰ 'ਤੇ 5.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਪੰਜਾਬ ਵਿੱਚ ਸਭ ਤੋਂ ਠੰਡਾ ਰਿਹਾ।

ਹਿਮਾਚਲ ਤੇ ਉੱਤਰਾਖੰਡ 'ਚ ਹੋਵੇਗੀ ਬਰਫ਼ਬਾਰੀ 

ਪਹਾੜੀ ਖੇਤਰਾਂ ਦੀ ਗੱਲ ਕਰੀਏ ਤਾਂ ਅੱਜ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਕੇਂਦਰ ਸ਼ਿਮਲਾ ਅਨੁਸਾਰ ਹਿਮਾਚਲ ਵਿੱਚ 13 ਤੋਂ 17 ਦਸੰਬਰ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ, ਚੰਬਾ, ਕਿਨੌਰ ਅਤੇ ਲਾਹੌਲ-ਸਪੀਤੀ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਬਹੁਤੀ ਸਰਗਰਮ ਨਹੀਂ ਹੈ, ਨਤੀਜੇ ਵਜੋਂ ਇਸ ਦਾ ਪ੍ਰਭਾਵ ਸਿਰਫ਼ ਉੱਚਾਈ ਵਾਲੇ ਖੇਤਰਾਂ ਵਿੱਚ ਹੀ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪਹਾੜਾਂ 'ਤੇ ਹਲਕੀ ਬਰਫ਼ਬਾਰੀ ਹੋਵੇਗੀ। ਜਿਸ ਕਾਰਨ ਸੂਬੇ ਦੇ ਹੋਰ ਇਲਾਕਿਆਂ 'ਚ ਠੰਡ ਆਪਣਾ ਅਸਰ ਦਿਖਾਏਗੀ।

ਇਹ ਵੀ ਪੜ੍ਹੋ