"ਯੁੱਧ ਨਸ਼ਿਆਂ ਵਿਰੁੱਧ"- ਨਸ਼ਾ ਤਸਕਰਾਂ ਬਾਰੇ ਹੈਲਪ ਲਾਈਨ ਨੰਬਰ 01763-298022 ਅਤੇ 85588-00599 ਜਾਰੀ

ਫਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਨੇ ਨੰਬਰ ਜਾਰੀ ਕੀਤੇ ਤੇ ਨਾਲ ਹੀ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਜਾਂ ਨਸ਼ਿਆਂ ਦੇ ਇਲਾਜ ਲਈ 01763-298948 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ। 

Courtesy: file photo

Share:

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਹੈਲਪਲਾਈਨ ਨੰਬਰ 01763-298022 ਅਤੇ 85588-00599 ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਸੂਚਨਾ ਪੁਲੀਸ ਨੂੰ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲਿਆਂ ਦੀ ਪਛਾਣ ਅਤੇ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ   

ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਹਨਾਂ ਹੈਲਪਲਾਈਨ ਨੰਬਰਾਂ ਤੋਂ ਇਲਾਵਾ ਜੇ ਕੋਈ ਨਸ਼ਾ ਪੀੜਤ ਜਾਂ ਨਸ਼ਾ ਪੀੜਤ ਦਾ ਪਰਿਵਾਰ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਵਾਉਣ, ਮੁੜ ਵਸੇਵਾ ਕਰਾਉਣ ਜਾਂ ਨਸ਼ਿਆਂ ਦੇ ਇਲਾਜ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਹਾ ਲੈਣਾ ਚਾਹੁੰਦਾ ਹੈ ਤਾਂ ਉਹ ਹੈਲਪਲਾਈਨ ਨੰਬਰ 01763-298948 'ਤੇ ਸੰਪਰਕ ਕਰ ਸਕਦੇ ਹਨ।

ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ 

ਡਿਪਟੀ ਕਮਿਸ਼ਨਰ ਨੇ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿਉਂਕਿ ਜਿਸ ਤਰ੍ਹਾਂ ਨੌਜਵਾਨ ਵਰਗ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਿਆ ਹੈ, ਉਹ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ