ਪੰਜਾਬ ਦੀਆਂ ਸੜਕਾਂ 'ਤੇ ਦੌੜਨਗੀਆਂ ਭਾਜਪਾ ਦੀਆਂ 116 ਵੈਨਾਂ

ਅਗਲੇ ਦੋ ਮਹੀਨੇ ਤੱਕ ਚੱਲੇਗੀ ਭਾਰਤ ਵਿਕਾਸ ਸੰਕਲਪ ਯਾਤਰਾ। ਪਿੰਡ-ਪਿੰਡ ਤੇ ਸ਼ਹਿਰਾਂ ਅੰਦਰ ਲੋਕਾਂ ਨਹੀਂ ਦਿੱਤੀ ਜਾਵੇਗੀ ਕੇਂਦਰੀ ਸਕੀਮਾਂ ਦੀ ਜਾਣਕਾਰੀ।

Share:

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਭਾਜਪਾ ਸਰਕਾਰ ਨੇ ਹਰ ਪਿੰਡ ਅਤੇ ਸ਼ਹਿਰ ਵਿੱਚ ਆਪਣੀਆਂ ਸਕੀਮਾਂ ਦਾ ਪ੍ਰਚਾਰ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ | ‘ਭਾਰਤ ਵਿਕਾਸ ਸੰਕਲਪ ਯਾਤਰਾ’ ਤਹਿਤ ਸੂਬੇ ਦੀਆਂ ਸੜਕਾਂ ਉਪਰ 116 ਵੈਨਾਂ ਦੌੜਦੀਆਂ ਨਜ਼ਰ ਆਉਣਗੀਆਂ। ਇਸਦਾ ਉਦਘਾਟਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਬੁੱਧਵਾਰ 22 ਨਵੰਬਰ ਨੂੰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕਰਨਗੇ | ਹਰ ਵੈਨ ਦੇ ਨਾਲ-ਨਾਲ ਕੇਂਦਰ ਸਰਕਾਰ ਨੇ 16 ਦੇ ਕਰੀਬ ਨੋਡਲ ਅਫਸਰ ਵੀ ਨਿਯੁਕਤ ਕੀਤੇ ਹਨ। ਇਹ ਨੋਡਲ ਅਫਸਰ  ਲੋਕਾਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਣੂ ਕਰਵਾਉਣਗੇ ਨਾਲ ਹੀ ਸਕੀਮਾਂ ਦਾ ਲਾਭ ਦੇਣ ਲਈ ਲੋਕਾਂ ਦੇ ਫਾਰਮ ਵੀ ਭਰਨਗੇ।
 
ਸੁਨੀਲ ਜਾਖੜ ਨੇ ਦਿੱਤੀ ਜਾਣਕਾਰੀ
 
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਭਾਜਪਾ ਦੀ ਦੋ ਮਹੀਨਿਆਂ ਵਿੱਚ ਪੰਜਾਬ ਦੇ ਸਾਰੇ 12,782 ਪਿੰਡਾਂ ਅਤੇ ਸ਼ਹਿਰਾਂ ਨੂੰ ਕਵਰ ਕਰਨ ਦੀ ਯੋਜਨਾ ਹੈ | ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਦੀ ਇਸ ਯੋਜਨਾ ਨੂੰ ਲੈ ਕੇ ਪਾਰਟੀ ਕਾਫੀ ਉਤਸ਼ਾਹਿਤ ਹੈ ਕਿਉਂਕਿ ਟਰੈਵਲ ਵੈਨ ਨਾ ਸਿਰਫ਼ ਲੋਕਾਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਗਰੂਕ ਕਰੇਗੀ ਸਗੋਂ ਉਨ੍ਹਾਂ ਲੋਕਾਂ ਦਾ ਮਾਰਗ ਦਰਸ਼ਨ ਵੀ ਕਰੇਗੀ ਜੋ ਕੇਂਦਰੀ ਸਕੀਮਾਂ ਦਾ ਲਾਭ ਲੈਣ ਦੇ ਯੋਗ ਨਹੀਂ ਹਨ |  ਹਰੇਕ ਸਰਕਲ ਵਿੱਚ ਇੱਕ ਵੈਨ ਹੋਵੇਗੀ | ਯਾਤਰਾ ਰਾਹੀਂ ਪਾਰਟੀ ਹਰ ਪਿੰਡ ਤੱਕ ਪਹੁੰਚ ਕਰੇਗੀ। 
 
2 ਦਰਜਨ ਤੋਂ ਵੱਧ ਸਕੀਮਾਂ 
 
ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਦੋ ਦਰਜਨ ਤੋਂ ਵੱਧ ਸਕੀਮਾਂ ਹਨ ਜੋ ਸਿੱਧੇ ਤੌਰ ‘ਤੇ ਹਰ ਵਿਅਕਤੀ ਨਾਲ ਜੁੜੀਆਂ ਹੋਈਆਂ ਹਨ ਚਾਹੇ ਉਹ ਲੋਕਾਂ ਦੀ ਸਿਹਤ ਹੋਵੇ ਜਾਂ ਭੋਜਨ ਜਾਂ ਰਿਹਾਇਸ਼ | ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਹਰ ਯੋਗ ਕਿਸਾਨ ਦੇ ਖਾਤੇ ਵਿੱਚ ਜਾ ਰਹੀ ਹੈ। ਹਾਲੇ ਵੀ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਕੇਂਦਰੀ ਯੋਜਨਾਵਾਂ ਦਾ ਲਾਭ ਨਹੀਂ ਮਿਲ ਰਿਹਾ ਹੈ | ਇਸ ਯਾਤਰਾ ਦਾ ਮੁੱਖ ਉਦੇਸ਼ ਲੋਕਾਂ ਨੂੰ ਕੇਂਦਰੀ ਸਕੀਮਾਂ ਬਾਰੇ ਦੱਸਣਾ ਅਤੇ ਕੇਂਦਰੀ ਸਕੀਮਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਉਣਾ ਹੈ |

ਇਹ ਵੀ ਪੜ੍ਹੋ