ਸਕੂਲ ਦੇ ਆਰਓ ਦਾ ਪਾਣੀ ਪੀਣ ਨਾਲ 12 ਬੱਚੇ ਹੋਏ ਬਿਮਾਰ, ਪ੍ਰਸ਼ਾਸਨ ਨੇ ਕਿਹਾ- ਜਾਂਚ ਕਮੇਟੀ ਬਣਾ ਰਹੇ ਹਾਂ

ਨਕੋਦਰ ਦੇ ਸਕੂਲ ਵਿੱਚ 12 ਬੱਚੇ ਉਸ ਸਮੇਂ ਬਿਮਾਰ ਹੋ ਗਏ ਜਦੋਂ ਬੱਚਿਆਂ ਨੇ ਸਕੂਲ ਵਿੱਚ ਲੱਗੇ ਆਰਓ ਦਾ ਪਾਣੀ ਪੀਤਾ। ਕੁਝ ਸਮੇਂ ਬਾਅਦ ਹੀ ਬੱਚਿਆਂ ਦਾ ਪੇਟ ਵਿੱਚ ਦਰਦ ਹੋਣੀ ਸ਼ੁਰੂ ਹੋ ਗਈ।

Share:

ਜਲੰਧਰ ਦੇ ਸ਼ਹਿਰ ਨਕੋਦਰ ਦੇ ਸੇਂਟ ਜੂਡਜ਼ ਕਾਨਵੈਂਟ ਸਕੂਲ 'RO ਦਾ ਪਾਣੀ ਪੀਣ ਨਾਲ 12 ਬੱਚੇ ਬਿਮਾਰ ਹੋ ਗਏ। ਬੱਚਿਆਂ ਦੇ ਬਿਮਾਰ ਹੋਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵਿੱਚ ਹਫੜਾ-ਦਫੜੀ ਮਚ ਗਈ ਹੈ। ਸਾਰਿਆਂ ਨੂੰ ਨਕੋਦਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਮੰਗਲਵਾਰ ਸਵੇਰ ਤੱਕ ਸਾਰਿਆਂ ਦੀ ਹਾਲਤ ਸੁਧਰ ਰਹੀ ਸੀ। ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸਕੂਲ ਵਿੱਚ ਛੁੱਟੀ ਦੌਰਾਨ ਇੱਕ ਦਰਜਨ ਬੱਚਿਆਂ ਨੂੰ ਇਲਾਜ ਲਈ ਲਿਜਾਇਆ ਗਿਆ ਅਤੇ ਸਾਰੇ ਬੱਚਿਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਬਿਮਾਰੀ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਹਸਪਤਾਲ ਦੇ ਡਾਕਟਰਾਂ ਮੁਤਾਬਕ ਬੱਚਿਆਂ ਨੂੰ ਫੂਡ ਪੁਆਇਜ਼ਨਿੰਗ ਹੋਈ ਹੈ ਅਤੇ ਸਾਰਿਆਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਦੱਸ ਦਈਏ ਕਿ ਅੱਜ ਜਲੰਧਰ ਦੇ ਡੀਸੀ ਪੂਰੇ ਮਾਮਲੇ ਸਬੰਧੀ ਰਿਪੋਰਟ ਮੰਗ ਸਕਦੇ ਹਨ।

 

ਬੱਚਿਆਂ ਨੂੰ ਨਿੱਜੀ ਹਸਪਤਾਲ ਵਿੱਚ ਕਰਵਾਇਆ ਦਾਖਲ

ਸਾਰੇ ਬੱਚੇ ਰੋਜ਼ਾਨਾ ਦੀ ਤਰ੍ਹਾਂ ਸਕੂਲ ਵਿੱਚ ਸਨ। ਸਕੂਲ ਦੇ ਗਰਾਊਂਡ ਵਿੱਚ 10ਵੀਂ ਅਤੇ 8ਵੀਂ ਜਮਾਤਾਂ ਸਨ। ਸਵੇਰੇ ਕਰੀਬ 11.30 ਵਜੇ ਜਮਾਤ ਦੇ ਕੁੱਲ 12 ਬੱਚਿਆਂ ਨੇ ਗਰਾਊਂਡ 'ਤੇ ਲੱਗੇ ਵਾਟਰ ਕੂਲਰ ਤੋਂ ਪਾਣੀ ਪੀਤਾ। ਕੁਝ ਸਮੇਂ ਬਾਅਦ ਸਾਰਿਆਂ ਨੂੰ ਪੇਟ ਦਰਦ ਹੋਣ ਲੱਗਾ। ਜਦੋਂ ਦੁਪਹਿਰ ਤੱਕ ਬੱਚਿਆਂ ਨੂੰ ਅਸਹਿ ਦਰਦ ਹੋਣ ਲੱਗਾ ਤਾਂ ਸਕੂਲ ਵਾਲਿਆਂ ਨੇ ਸਾਰਿਆਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਉਣਾ ਸ਼ੁਰੂ ਕਰ ਦਿੱਤਾ।

 

ਜਾਂਚ ਦੇ ਆਧਾਰ ਤੇ ਕੀਤੀ ਜਾਵੇਗੀ ਕਾਰਵਾਈ

ਇਸ ਦੇ ਨਾਲ ਹੀ ਸਕੂਲ ਪ੍ਰਸ਼ਾਸਨ ਨੇ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਸਕੂਲ ਦੇ ਡਾਇਰੈਕਟਰ ਫਾਦਰ ਡੇਵਿਸ ਨੇ ਕਿਹਾ- ਉਨ੍ਹਾਂ ਦੇ ਸਕੂਲ ਵਿੱਚ ਬੱਚਿਆਂ ਦਾ ਬੀਮਾਰ ਹੋਣਾ ਬਹੁਤ ਗੰਭੀਰ ਹੈ। ਸਕੂਲ ਇਸ ਲਈ ਆਪਣੀ ਜਾਂਚ ਕਮੇਟੀ ਬਣਾ ਰਿਹਾ ਹੈ। ਜਾਂਚ ਦੇ ਆਧਾਰ 'ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

 

ਇਹ ਵੀ ਪੜ੍ਹੋ

Tags :