ਪੰਜਾਬ ਦੇ 12 ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚ ਸਕੇ, NSA ਦੇ ਚਲਦਿਆਂ ਲੈਣੀ ਹੋਵੇਗੀ ਸਪੈਸ਼ਲ ਬੇਲ

ਅੱਜ ਪੰਜਾਬ ਦੇ 13 ਵਿੱਚੋਂ 12 ਸੰਸਦ ਮੈਂਬਰਾਂ ਨੇ 18ਵੀਂ ਲੋਕ ਸਭਾ ਲਈ ਸਹੁੰ ਚੁੱਕੀ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ ਨਹੀਂ ਚੁੱਕ ਸਕਣਗੇ ਕਿਉਂਕਿ ਉਹ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਹਨ। ਪੰਜਾਬ ਦੇ ਸਾਰੇ 13 ਸੰਸਦ ਮੈਂਬਰਾਂ ਨੂੰ ਅੱਜ ਬਾਅਦ ਦੁਪਹਿਰ ਐਮ.ਪੀ ਦਫ਼ਤਰ ਵੱਲੋਂ ਸਮਾਂ ਦਿੱਤਾ ਗਿਆ।

Share:

ਪੰਜਾਬ ਨਿਊਜ। ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਸੰਵਿਧਾਨ ਹੱਥ ਵਿੱਚ ਫੜ ਕੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ। ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ।

ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ, ਡਾ. ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਧਰਮਵੀਰ ਸਿੰਘ ਗਾਂਧੀ ਨੇ ਸਹੁੰ ਚੁੱਕੀ।

ਪੰਜਾਬ ਦੇ ਸੀਐਮ ਮਾਨ ਵੀ ਸਨ ਮੌਜੂਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੰਸਦ ਮੈਂਬਰਾਂ ਦਾ ਮਨੋਬਲ ਵਧਾਉਣ ਲਈ ਸੰਸਦ ਪੁੱਜੇ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ: ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੰਸਦ ਮੈਂਬਰਾਂ ਦਾ ਹੌਸਲਾ ਵਧਾਉਣ ਲਈ ਪਹੁੰਚੇ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ: ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨਾਲ ਸੀ.ਐਮ ਭਗਵੰਤ ਮਾਨ।

ਸਦਨ 'ਚ ਲਿਆ ਗਿਆ ਅੰਮ੍ਰਿਤਪਾਲ ਸਿੰਘ ਦਾ ਨਾਂਅ 

ਗੁਰਜੀਤ ਔਜਲਾ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ। ਪਰ ਜੇਲ੍ਹ ਵਿੱਚ ਹੋਣ ਕਾਰਨ ਉਹ ਸੰਸਦ ਵਿੱਚ ਮੌਜੂਦ ਨਹੀਂ ਸਨ। ਜਿਸ ਕਾਰਨ ਅੱਜ ਉਨ੍ਹਾਂ ਨੂੰ ਸਹੁੰ ਨਹੀਂ ਚੁਕਾਈ ਗਈ। ਇਸ ਤੋਂ ਬਾਅਦ ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ।

ਇਹ ਵੀ ਪੜ੍ਹੋ