28 ਪੁਲਿਸ ਜ਼ਿਲ੍ਹਿਆਂ 'ਚ 1700 ਪੁਲਿਸ ਮੁਲਾਜ਼ਮਾਂ ਨੇ 75 ਨਸ਼ਾ ਤਸਕਰ ਫੜੇ 

ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ, ਜਿਸ ਵਿੱਚ 1700 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।

Courtesy: ਪੰਜਾਬ ਭਰ ਅੰਦਰ ਅੱਜ 75 ਨਸ਼ਾ ਤਸਕਰ ਫੜੇ ਗਏ

Share:

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਨੇ 6 ਮਾਰਚ ਨੂੰ ਰਾਜ ਭਰ ਵਿੱਚ 501 ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਸਮੇਂ ਦੌਰਾਨ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 53 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਤਰ੍ਹਾਂ ਪਿਛਲੇ 6 ਦਿਨਾਂ ਵਿੱਚ ਕੁੱਲ 622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

1700 ਪੁਲਿਸ ਕਰਮਚਾਰੀ ਤਾਇਨਾਤ ਕੀਤੇ 

ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ, ਜਿਸ ਵਿੱਚ 1700 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਸ ਕਾਰਵਾਈ ਦੌਰਾਨ ਪੁਲਿਸ ਨੇ 8.2 ਕਿਲੋ ਹੈਰੋਇਨ, 4.5 ਕਿਲੋ ਅਫੀਮ, 1294 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 1.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਦੂਜੇ ਪਾਸੇ, ਨਸ਼ਿਆਂ ਵਿਰੁੱਧ ਬਣਾਈ ਗਈ ਹਾਈ ਪਾਵਰ ਕਮੇਟੀ ਦੇ ਮੈਂਬਰਾਂ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ।

9 ਵਿਅਕਤੀ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ

ਸ਼ਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ 250 ਤੋਂ ਵੱਧ ਪੁਲਿਸ ਟੀਮਾਂ ਨੇ 108 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਇਹ ਕਾਰਵਾਈ ਕੀਤੀ। ਇਸ ਸਮੇਂ ਦੌਰਾਨ 635 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ  ਤਿੰਨ-ਪੱਖੀ ਰਣਨੀਤੀ  ਅਪਣਾਈ ਜਾ ਰਹੀ ਹੈ। ਇਸ ਤਹਿਤ 9 ਵਿਅਕਤੀਆਂ ਨੂੰ ਮੁੜ ਵਸੇਬਾ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ, ਜਦੋਂਕਿ ਰਾਜ ਭਰ ਵਿੱਚ 172 ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ।

ਇਹ ਵੀ ਪੜ੍ਹੋ