ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਖੇਤ ਵਿੱਚੋਂ 2 ਕਿਲੋ ਹੈਰੋਇਨ ਬਰਾਮਦ, ਤਸਕਰੀ ਲਈ ਡਰੋਨਾਂ ਦੀ ਕੀਤਾ ਜਾ ਰਹੀ ਵਰਤੋਂ

2 ਦਿਨ ਪਹਿਲੇ ਵੀ ਬੀਐਸਐਫ ਵੱਲੋਂ ਫੜੀ ਗਈ ਸੀ ਅੱਧਾ ਕਿਲੋ ਹੈਰੋਇਨ, ਆਪਣੀ ਕੋਝੀਆ ਚਾਲਾਂ ਤੋ ਬਾਜ਼ ਨਹੀਂ ਆ ਰਹੀਆਂ ਦੇਸ਼ ਵਿਰੋਧੀ ਤਾਕਤਾਂ

Share:

ਬੀਐਸਐਫ ਵੱਲੋਂ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਖੇਤ ਵਿੱਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਸ਼ੰਕਾ ਜਾਹਿਰ ਕੀਤੀ ਜਾ ਰਹੀ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਹੈ। ਵਰਣਯੋਗ ਹੈ ਕਿ ਦੇਸ਼ ਵਿਰੋਧੀ ਤਾਕਤਾਂ ਵੱਲੋਂ ਆਪਣੀ ਕੋਝੀਆ ਚਾਲਾਂ ਤੋਂ ਬਾਜ਼ ਨਹੀਂ ਆ ਰਹੇ ਹਨ।

 

ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਈ ਹੈਰੋਇਨ

ਬੀਐਸਐਫ ਦੇ ਬੁਲਾਰੇ ਅਨੁਸਾਰ ਸੂਚਨਾ ਦੇ ਆਧਾਰ ਤੇ ਬੀਐਸਐਫ ਫ਼ਿਰੋਜ਼ਪੁਰ ਰੇਂਜ ਅਧੀਨ ਪੈਂਦੇ ਪਿੰਡ ਚੱਕ ਭੰਗੇਵਾਲਾ ਵਿੱਚ 19 ਨਵੰਬਰ ਦੀ ਸ਼ਾਮ ਨੂੰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੌਰਾਨ ਇੱਕ ਖੇਤ ਵਿੱਚ ਪੀਲੇ ਰੰਗ ਦਾ ਪੈਕਟ ਦੇਖਿਆ ਗਿਆ। ਉਸ 'ਤੇ ਟੇਪ ਲਪੇਟੀ ਹੋਈ ਸੀ। ਪੈਕਟ ਦੇ ਅੰਦਰੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਦੱਸ ਦਈਏ ਕਿ 18 ਨਵੰਬਰ ਨੂੰ ਵੀ ਇਸੇ ਤਰ੍ਹਾਂ ਦੀ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਹੋਇਆ ਸੀ, ਬਰਾਮਦ ਹੋਏ ਪੈਕੇਟ ਦਾ ਵਜ਼ਨ 500 ਗ੍ਰਾਮ ਸੀ।

 

ਬੀਐਸਐਫ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ

ਪਿਛਲੇ ਕੁਝ ਮਹੀਨਿਆਂ ਤੋਂ ਹੈਰੋਇਨ ਦੀ ਤਸਕਰੀ ਲਈ ਸਰਹੱਦ ਪਾਰੋਂ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਹਾਲਾਂਕਿ ਬੀਐਸਐਫ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬੀਐਸਐਫ ਵੱਲੋਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਵਾਲੇ ਡਰੋਨਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ

ਇਹ ਵੀ ਪੜ੍ਹੋ

Tags :