Lok Sabha Elections 2024: ਕਾਂਗਰਸ ਦੇ 6 'ਚੋਂ 2 ਸਾਂਸਦਾਂ ਨੇ ਨਹੀਂ ਕੀਤਾ ਟਿਕਟ ਲਈ ਅਪਲਾਈ, ਚੰਨੀ ਦੇ ਨਾਂ ਦੀ ਵੀ ਚਰਚਾ

Lok Sabha Elections 2024: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਟਿਕਟਾਂ ਲਈ ਅਪਲਾਈ ਨਹੀਂ ਕੀਤਾ ਹੈ। ਹਾਲਾਂਕਿ ਕਾਂਗਰਸ ਦੀ ਪੁਰਾਣੀ ਰਵਾਇਤ ਹੈ ਕਿ ਪਾਰਟੀ ਜਿਸ ਵਿਅਕਤੀ ਨੂੰ ਟਿਕਟ ਦੇਣਾ ਚਾਹੁੰਦੀ ਹੈ, ਉਸ ਦੇ ਫਾਰਮ ਬਾਅਦ ਵਿੱਚ ਵੀ ਭਰੇ ਜਾਂਦੇ ਹਨ। 

Share:

Lok Sabha Elections 2024: ਲੋਕ ਸਭਾ ਚੋਣਾਂ 'ਚ ਬਹੁਤ ਘੱਟ ਸਮਾਂ ਬਚਿਆ ਹੈ। ਇਸੇ ਕੜੀ ਵਿੱਚ ਪੰਜਾਬ ਕਾਂਗਰਸ ਨੇ ਚੋਣਾਂ ਲੜਨ ਦੇ ਚਾਹਵਾਨਾਂ ਤੋਂ ਅਰਜ਼ੀਆਂ ਮੰਗੀਆਂ ਸਨ। ਪਾਰਟੀ ਨੂੰ ਸੂਬੇ ਦੀਆਂ 13 ਲੋਕ ਸਭਾ ਸੀਟਾਂ 'ਤੇ ਚੋਣ ਲੜਨ ਲਈ 90 ਤੋਂ ਵੱਧ ਅਰਜ਼ੀਆਂ ਮਿਲੀਆਂ ਹਨ। ਖਾਸ ਗੱਲ ਇਹ ਹੈ ਕਿ ਕਾਂਗਰਸ ਦੇ 6 'ਚੋਂ 4 ਸੰਸਦ ਮੈਂਬਰਾਂ ਨੇ ਵੀ ਅਪਲਾਈ ਕੀਤਾ ਹੈ। ਜਦਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਟਿਕਟਾਂ ਲਈ ਅਪਲਾਈ ਨਹੀਂ ਕੀਤਾ ਹੈ। ਹਾਲਾਂਕਿ ਕਾਂਗਰਸ ਦੀ ਪੁਰਾਣੀ ਰਵਾਇਤ ਹੈ ਕਿ ਪਾਰਟੀ ਜਿਸ ਵਿਅਕਤੀ ਨੂੰ ਟਿਕਟ ਦੇਣਾ ਚਾਹੁੰਦੀ ਹੈ, ਉਸ ਦੇ ਫਾਰਮ ਬਾਅਦ ਵਿੱਚ ਵੀ ਭਰੇ ਜਾਂਦੇ ਹਨ। ਕਾਂਗਰਸ 'ਚ ਲਗਾਤਾਰ ਚਰਚਾ ਹੈ ਕਿ ਤਿਵਾੜੀ ਚੰਡੀਗੜ੍ਹ ਤੋਂ ਚੋਣ ਲੜਨ ਦੇ ਇੱਛੁਕ ਹਨ। ਜਦੋਂਕਿ ਲੁਧਿਆਣਾ ਤੋਂ ਲਗਾਤਾਰ 2 ਵਾਰ ਚੋਣ ਜਿੱਤ ਚੁੱਕੇ ਬਿੱਟੂ ਆਪਣੀ ਸੀਟ ਬਦਲਣਾ ਚਾਹੁੰਦੇ ਹਨ। ਚਰਚਾ ਹੈ ਕਿ ਬਿੱਟੂ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ। 

ਲੁਧਿਆਣਾ ਅਤੇ ਸ੍ਰੀ ਆਨੰਦਪੁਰ ਸਾਹਿਬ ਸੀਟ 'ਤੇ ਟਿਕੀਆਂ ਨਜ਼ਰਾਂ

ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਇਸ ਵਾਰ ਵੀ ਟਿਕਟ ਲਈ ਅਪਲਾਈ ਕੀਤਾ ਹੈ। ਸਭ ਦੀਆਂ ਨਜ਼ਰਾਂ ਲੁਧਿਆਣਾ ਅਤੇ ਸ੍ਰੀ ਆਨੰਦਪੁਰ ਸਾਹਿਬ ਸੀਟ 'ਤੇ ਟਿਕੀਆਂ ਹੋਈਆਂ ਹਨ। ਕਿਉਂਕਿ ਕਾਂਗਰਸ ਦੇ ਉਮੀਦਵਾਰ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਦੇ ਹੋਏ ਚੰਡੀਗੜ੍ਹ ਸੀਟ ਤੋਂ ਚੋਣ ਲੜਨਗੇ। ਇਸ ਸਮਝੌਤੇ ਤਹਿਤ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਦੇ ਅਹੁਦੇ ਲਈ ਕਾਂਗਰਸ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਸੀ। ਜਦਕਿ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ, ਖਡੂਰ ਸਾਹਿਬ ਤੋਂ ਜਸਬੀਰ ਡਿੰਪਾ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਡਾ.ਅਮਰ ਸਿੰਘ ਅਤੇ ਫਰੀਦਕੋਟ ਤੋਂ ਮੁਹੰਮਦ ਸਾਦਿਕ ਨੇ ਆਪਣੇ ਲੋਕ ਸਭਾ ਹਲਕੇ ਤੋਂ ਅਪਲਾਈ ਕੀਤਾ ਹੈ। ਇਸੇ ਤਰ੍ਹਾਂ ਜਲੰਧਰ ਉਪ ਚੋਣ ਹਾਰ ਚੁੱਕੀ ਕਰਮਜੀਤ ਕੌਰ ਨੇ ਵੀ ਟਿਕਟ ਲਈ ਅਪਲਾਈ ਕੀਤਾ ਹੈ। ਇਸ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਦੀ ਵੀ ਚਰਚਾ ਚੱਲ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਟਿਕਟ ਲਈ ਅਪਲਾਈ ਨਹੀਂ ਕੀਤਾ ਹੈ। 

ਇਹ ਵੀ ਪੜ੍ਹੋ