ਅੰਮ੍ਰਿਤਸਰ ‘ਚ ਚੀਨ ਦੇ ਬਣੇ 2 ਪਾਕਿਸਤਾਨੀ ਡਰੋਨ ਬਰਾਮਦ

ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਮੰਗਲਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਤੋਂ ਚੀਨ ਦੇ ਬਣੇ ਦੋ ਪਾਕਿਸਤਾਨੀ ਡਰੋਨ ਬਰਾਮਦ ਕੀਤੇ ਹਨ। BSF ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ 7.30 ਵਜੇ ਦੇ ਕਰੀਬ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਰਹੱਦ ‘ਤੇ ਕੰਡਿਆਲੀ ਵਾੜ ਦੇ ਅੱਗੇ ਏਰੀਆ ਡੋਮੀਨੇਸ਼ਨ ਗਸ਼ਤ ਕਰਦੇ ਹੋਏ ਪਿੰਡ […]

Share:

ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਮੰਗਲਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਤੋਂ ਚੀਨ ਦੇ ਬਣੇ ਦੋ ਪਾਕਿਸਤਾਨੀ ਡਰੋਨ ਬਰਾਮਦ ਕੀਤੇ ਹਨ। BSF ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ 7.30 ਵਜੇ ਦੇ ਕਰੀਬ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਰਹੱਦ ‘ਤੇ ਕੰਡਿਆਲੀ ਵਾੜ ਦੇ ਅੱਗੇ ਏਰੀਆ ਡੋਮੀਨੇਸ਼ਨ ਗਸ਼ਤ ਕਰਦੇ ਹੋਏ ਪਿੰਡ ਰਾਜਾਤਾਲ ਨੇੜੇ ਖੇਤਾਂ ਵਿੱਚ ਡਿੱਗੇ ਇੱਕ ਡਰੋਨ ਨੂੰ ਬਰਾਮਦ ਕੀਤਾ। ਇਸੇ ਤਰ੍ਹਾਂ ਪਿੰਡ ਧਨੋਏ ਖੁਰਦ ਦੇ ਖੇਤਾਂ ਵਿੱਚੋਂ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਬਰਾਮਦ ਕੀਤੇ ਗਏ ਦੋਵੇਂ ਡਰੋਨ ਕਵਾਡਕਾਪਟਰ ਹਨ।

Tags :