Lok Sabha Elections 2024: ਲੋਕ ਸਭਾ ਚੋਣਾਂ ਸ਼ਾਂਤੀਪੂਰਨ ਕਰਵਾਉਣ ਦੇ ਟੀਚੇ ਨਾਲ ਪੰਜਾਬ ਵਿੱਚ ਕੇਂਦਰੀ ਸੁਰੱਖਿਆ ਬਲਾਂ ਦੀ 25 ਕੰਪਨੀਆਂ ਤਾਇਨਾਤ

Lok Sabha Elections 2024:  ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸੁਰੱਖਿਆ ਬਲ ਰਾਜ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ, ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ 'ਤੇ ਕੰਟਰੋਲ ਬਣਾਈ ਰੱਖਿਆ ਜਾ ਸਕੇ। 

Share:

Lok Sabha Elections 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ (CAPF) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (BSF) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ITBP) ਦੀਆਂ 5 ਕੰਪਨੀਆਂ ਸ਼ਾਮਲ ਹਨ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸੁਰੱਖਿਆ ਬਲ ਰਾਜ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ, ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ 'ਤੇ ਕੰਟਰੋਲ ਬਣਾਈ ਰੱਖਿਆ ਜਾ ਸਕੇ। 

ਸੀਪੀਜ਼-ਐਸਐਸਪੀਜ਼ ਨੂੰ ਫਲੈਗ ਮਾਰਚ ਕੱਢਣ ਦੇ ਦਿੱਤੇ ਆਦੇਸ਼ 

ਅਰਪਿਤ ਸ਼ੁਕਲਾ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਹੋਰ ਬਲ ਤਾਇਨਾਤ ਕੀਤੇ ਜਾ ਸਕਣ। ਸਾਰੇ ਸੀਪੀਜ਼-ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

ਪੰਜਾਬ ਵਿੱਚ 2 ਕਰੋੜ ਤੋਂ ਵੀ ਵੱਧ ਵੋਟਰ

ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ, 12 ਲੱਖ, 31 ਹਜ਼ਾਰ, 916 ਹੈ। ਇਨ੍ਹਾਂ ਵਿੱਚ ਪੁਰਸ਼ 1,11,75,220, ਔਰਤਾਂ 1,00,55,946, ਤੀਜੇ ਲਿੰਗ ਦੇ 750, ਐਨਆਰਆਈ 1595, ਅਪਾਹਜ ਵੋਟਰ 1,65,410 ਅਤੇ ਸੇਵਾ ਵੋਟਰ 1,06,635 ਸ਼ਾਮਲ ਹਨ। ਜਦੋਂ ਕਿ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,433 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 7648 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,785 ਹੈ। ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨ ਗਰਾਊਂਡ ਫਲੋਰ 'ਤੇ ਬਣਾਏ ਗਏ ਹਨ। ਕਿਸੇ ਵੀ ਵੋਟਰ ਦੀ ਪੋਲਿੰਗ ਸਟੇਸ਼ਨ ਤੋਂ ਪੋਲਿੰਗ ਸਟੇਸ਼ਨ ਤੱਕ ਦੀ ਦੂਰੀ 2 ਕਿਲੋਮੀਟਰ ਤੋਂ ਵੱਧ ਨਹੀਂ ਰੱਖੀ ਗਈ।

ਇਹ ਵੀ ਪੜ੍ਹੋ