ਫੇਸਬੁੱਕ 'ਤੇ ਚਾਈਲਡ ਪੋਰਨੋਗ੍ਰਾਫੀ ਅਪਲੋਡ ਕਰਨ ਵਾਲੇ ਨੂੰ 3 ਸਾਲ ਦੀ ਕੈਦ

ਲੁਧਿਆਣਾ ਦੇ ਸਾਹਨੇਵਾਲ ਦਾ ਰਹਿਣ ਵਾਲਾ ਦੋਸ਼ੀ। ਅਦਾਲਤ ਨੇ 10 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ।

Share:

ਸ਼ਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ  ਜ਼ਿਲ੍ਹਾ ਤੇ ਸੈਸ਼ਨ ਅਦਾਲਤ  ਨੇ ਫੇਸਬੁੱਕ ਉਪਰ ਚਾਈਲਡ ਪੋਰਨੋਗ੍ਰਾਫੀ (ਬੱਚਿਆਂ ਦੀ ਅਸ਼ਲੀਲ ਸਮੱਗਰੀ) ਅਪਲੋਡ ਕਰਨ ਦੇ ਦੋਸ਼ ਹੇਠ ਇੱਕ ਦੋਸ਼ੀ ਨੂੰ 3 ਸਾਲ ਦੀ ਕੈਦ ਸੁਣਾਈ।  10 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ। ਦੋਸ਼ੀ ਦੀ ਪਛਾਣ ਲੁਧਿਆਣਾ ਦੇ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ।  ਅਨੁਜ ਨੇ 27 ਨਵੰਬਰ 2020 ਨੂੰ ਅਸ਼ਲੀਲ ਸਮੱਗਰੀ ਅਪਲੋਡ ਕੀਤੀ ਸੀ। ਇਸਤੋਂ ਬਾਅਦ 18 ਸਤੰਬਰ 2021 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਜਾਂਚ ਪੜਤਾਲ ਮਗਰੋਂ  13 ਜਨਵਰੀ 2022 ਨੂੰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।  ਉਸਦੇ ਕਬਜ਼ੇ ਵਿਚੋਂ ਅਪਰਾਧ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਹੋਇਆ ਸੀ।
 
 DIG ਨੇ ਮਾਪਿਆਂ ਨੂੰ ਦਿੱਤੀ ਸਲਾਹ
 
ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ  ਮਾਪਿਆਂ ਨੂੰ ਸਲਾਹ ਦਿੰਦੇ ਹੋਏ ਆਪਣੇ ਬੱਚਿਆਂ ਨਾਲ ਉਹਨਾਂ ਦੀਆਂ ਆਨਲਾਈਨ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ, ਬੱਚਿਆਂ ਨੂੰ ਆਪਣੀ ਨਿਗਰਾਨੀ ਹੇਠ ਸਕਰੀਨਾਂ ਤੇ ਡਿਵਾਈਸਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ, ਬੱਚਿਆਂ ਦੇ ਆਨਲਾਈਨ ਦੋਸਤਾਂ ’ਤੇ ਨਜ਼ਰ ਰੱਖਣਾ ਤੇ ਬੱਚਿਆਂ ਨੂੰ ਉਨ੍ਹਾਂ ਦੀ ਨਿੱਜਤਾ ਗੁਪਤ ਰੱਖਣਾ ਸਿਖਾਉਣ ਲਈ ਕਿਹਾ। ਉਹਨਾਂ ਦੱਸਿਆ ਕਿ ਇਲੈਕਟਰਾਨਿਕ ਰੂਪ ਵਿੱਚ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਿਤ ਜਾਂ ਪ੍ਰਦਰਸ਼ਿਤ ਕਰਨਾ ਜਿਸ ਵਿੱਚ ਬੱਚਿਆਂ ਨੂੰ ਅਸ਼ਲੀਲ ਹਰਕਤਾਂ ਜਾਂ ਵਿਵਹਾਰ ਵਿੱਚ ਸ਼ਾਮਲ ਦਿਖਾਇਆ ਗਿਆ ਹੋਵੇ ਜਾਂ ਇਤਰਾਜ਼ਯੋਗ ਟੈਕਸਟ ਜਾਂ ਡਿਜੀਟਲ ਚਿੱਤਰ ਬਣਾਏ ਗਏ ਹੋਣ, ਅਜਿਹੀ ਕਿਸੇ ਵੀ ਸਮੱਗਰੀ ਨੂੰ ਇਕੱਤਰ ਕਰਨਾ, ਖੋਜਣਾ, ਬ੍ਰਾਊਜ਼ ਕਰਨਾ, ਡਾਊਨਲੋਡ ਕਰਨਾ, ਇਸ਼ਤਿਹਾਰ ਦੇਣਾ, ਪ੍ਰਚਾਰ ਕਰਨਾ, ਆਦਾਨ-ਪ੍ਰਦਾਨ ਜਾਂ ਵੰਡਣਾ, ਜਿਸ ਵਿੱਚ ਇਲੈਕਟਰਾਨਿਕ ਰੂਪ ਵਿੱਚ ਬੱਚਿਆਂ ਦੇ ਨਿੱਜਤਾ ਤੇ ਜਿਨਸੀ ਸ਼ੋਸ਼ਣ ਹੋਣਾ ਦਰਸਾਉਂਦਾ ਹੋਵੇ, ਇੱਕ ਸਜ਼ਾਯੋਗ ਕਾਰਵਾਈ ਹੈ। ਇਸ ਵਿੱਚ ਪੰਜ ਸਾਲ ਤੱਕ ਦੀ ਕੈਦ ਤੇ ਜ਼ੁਰਮਾਨਾ ਹੈ ਜੋ 10 ਲੱਖ ਰੁਪਏ ਤੱਕ ਹੋ ਸਕਦਾ ਹੈ।

ਇਹ ਵੀ ਪੜ੍ਹੋ