ਮਾਰਚ 'ਚ ਸਿੰਗਾਪੁਰ ਜਾਣਗੇ ਪੰਜਾਬ ਦੇ 36 ਅਧਿਆਪਕ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ 

ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਸਿਖਲਾਈ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਉਮਰ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਮਰ 31 ਜਨਵਰੀ 2025 ਤੱਕ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਬਿਨੈਕਾਰ ਵਿਰੁੱਧ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਮਾਮਲਾ ਲੰਬਿਤ ਨਹੀਂ ਹੋਣਾ ਚਾਹੀਦਾ।

Courtesy: file photo

Share:

ਐਜੂਕੇਸ਼ਨ ਨਿਊਜ਼। ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਵਿੱਚ 36 ਅਧਿਆਪਕਾਂ ਦਾ ਇੱਕ ਬੈਚ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਇਹ 7ਵਾਂ ਬੈਚ ਹੈ ਜੋ ਸਿਖਲਾਈ ਲਈ ਜਾ ਰਿਹਾ ਹੈ। ਸਰਕਾਰ ਨੇ ਇਸ ਬੈਚ ਨੂੰ ਸਿੰਗਾਪੁਰ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸਤੋਂ ਪਹਿਲਾਂ 198 ਅਧਿਆਪਕ ਅਤੇ ਅਧਿਕਾਰੀ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਆ ਚੁੱਕੇ ਹਨ।

ਸਾਫ਼-ਸੁਥਰੇ ਅਕਸ ਵਾਲੇ ਅਧਿਆਪਕ ਹੀ ਅਪਲਾਈ ਕਰ ਸਕਣਗੇ

ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਸਿਖਲਾਈ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਉਮਰ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਮਰ 31 ਜਨਵਰੀ 2025 ਤੱਕ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਬਿਨੈਕਾਰ ਵਿਰੁੱਧ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਮਾਮਲਾ ਲੰਬਿਤ ਨਹੀਂ ਹੋਣਾ ਚਾਹੀਦਾ। ਇਹਨਾਂ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਅਧਿਆਪਕ ਚੋਣ ਪ੍ਰਕਿਰਿਆ ਦੇ ਅਗਲੇ ਪੜਾਅ 'ਤੇ ਜਾ ਸਕਦੇ ਹਨ। ਜੋਕਿ ਵਿਦਿਅਕ ਯੋਗਤਾ, ਤਜਰਬੇ, ਏ.ਸੀ.ਆਰ. 'ਤੇ ਅਧਾਰਤ ਹੋਵੇਗਾ। ਇਸ ਦੌਰਾਨ ਅਧਿਆਪਕਾਂ ਨੂੰ ਮਿਲੇ ਪੁਰਸਕਾਰਾਂ ਦਾ ਵੀ ਫਾਇਦਾ ਮਿਲੇਗਾ। 

ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਦਾ ਉਦੇਸ਼ 

ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਇੱਕ ਵਿਆਪਕ ਅਧਿਆਪਨ ਅਨੁਭਵ ਪ੍ਰਦਾਨ ਕਰਨਾ ਹੈ, ਜੋ ਉਨ੍ਹਾਂ ਦੀ ਲੀਡਰਸ਼ਿਪ ਅਤੇ ਸਿੱਖਿਆ ਸ਼ਾਸਤਰੀ ਹੁਨਰਾਂ ਨੂੰ ਵਧਾਉਣ 'ਤੇ ਕੇਂਦ੍ਰਿਤ ਹੈ। ਸਿੰਗਾਪੁਰ ਦੀ ਆਪਣੀ ਫੇਰੀ ਦੌਰਾਨ, ਉਹ ਵੱਖ-ਵੱਖ ਵਰਕਸ਼ਾਪਾਂ, ਸੈਮੀਨਾਰਾਂ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ ਜੋ ਉਨ੍ਹਾਂ ਨੂੰ ਸਿੰਗਾਪੁਰ ਦੇ ਸਕੂਲਾਂ ਵਿੱਚ ਅਪਣਾਈਆਂ ਗਈਆਂ ਉੱਨਤ ਸਿੱਖਿਆ ਤਕਨੀਕਾਂ ਅਤੇ ਵਿੱਦਿਅਕ ਅਭਿਆਸਾਂ ਬਾਰੇ ਜਾਣੂ ਕਰਵਾਉਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਇਸਦਾ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ