Work From Home ਦਾ ਝਾਂਸਾ ਦੇ ਕੇ ਠੱਗਣ ਵਾਲੇ ਗਿਰੋਹ ਦੇ 4 ਗ੍ਰਿਫਤਾਰ, ਹੁਣ ਤੱਕ 160 ਲੋਕਾਂ ਨਾਲ ਮਾਰ ਚੁੱਕੇ ਸੀ ਠੱਗੀ

Cyber Crime: ਮੁਲਜ਼ਮਾਂ ਖ਼ਿਲਾਫ਼ ਸਟੇਟ ਸਾਈਬਰ ਕਰਾਈਮ ਬਰਾਂਚ ਮੁਹਾਲੀ ਵਿੱਚ ਆਈਪੀਸੀ ਦੀ ਧਾਰਾ 420 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਹੁਣ ਤੱਕ 23 ਰਾਜਾਂ ਦੇ 160 ਲੋਕਾਂ ਨਾਲ ਠੱਗੀ ਮਾਰ ਚੁੱਕੇ ਹਨ।

Share:

Cyber Crime: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਆਨਲਾਈਨ ਨੌਕਰੀ ਫ੍ਰਾਡ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗਰੋਹ ਟੈਲੀਗ੍ਰਾਮ ਐਪ 'ਤੇ ਗਰੁੱਪ ਬਣਾ ਕੇ ਲੋਕਾਂ ਨੂੰ ਘਰੋਂ ਕੰਮ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਦਾ ਸੀ। ਮੁਲਜ਼ਮਾਂ ਦੀ ਪਛਾਣ ਜ਼ਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਉਨ੍ਹਾਂ ਨੂੰ ਆਸਾਮ ਤੋਂ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਸਟੇਟ ਸਾਈਬਰ ਕਰਾਈਮ ਬਰਾਂਚ ਮੁਹਾਲੀ ਵਿੱਚ ਆਈਪੀਸੀ ਦੀ ਧਾਰਾ 420 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਹੁਣ ਤੱਕ 23 ਰਾਜਾਂ ਦੇ 160 ਲੋਕਾਂ ਨਾਲ ਠੱਗੀ ਮਾਰ ਚੁੱਕੇ ਹਨ।

ਰਕਮ ਦੁੱਗਣੀ ਕਰਨ ਦਾ ਝਾਂਸਾ ਦੇ ਕੇ ਠੱਗਦੇ ਸਨ ਪੈਸੇ 

ਪਹਿਲਾਂ ਇਸ ਗਰੋਹ ਦੇ ਮੈਂਬਰ ਛੋਟੇ-ਮੋਟੇ ਕੰਮਾਂ ਲਈ ਲੋਕਾਂ ਨੂੰ ਮੋਟੇ ਪੈਸੇ ਦਿੰਦੇ ਸਨ। ਬਾਅਦ 'ਚ ਇਹ ਰਕਮ ਦੁੱਗਣੀ ਕਰਨ ਦਾ ਝਾਂਸਾ ਦੇ ਕੇ ਵੱਖ-ਵੱਖ ਬਹਾਨੇ ਉਨ੍ਹਾਂ ਤੋਂ ਪੈਸੇ ਠੱਗਦੇ ਸਨ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਫਿੰਗਰ ਪ੍ਰਿੰਟ ਸਕੈਨਰ,38 ਪੈਨ ਕਾਰਡ,32 ਡੈਬਿਟ-ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ ਬਰਾਮਦ ਕੀਤੀਆਂ ਹਨ। ਚੈੱਕਬੁੱਕ, 5 ਸਰਕਾਰੀ ਰਸੀਦ ਸਟੈਂਪ, 5 ਮੋਬਾਈਲ ਫ਼ੋਨ, ਲੈਪਟਾਪ, 2 ਪੈੱਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ ਗਿਆ ਹੈ।

ਔਰਤ ਨਾਲ 25 ਲੱਖ ਰੁਪਏ ਦੀ ਮਾਰੀ ਸੀ ਠੱਗੀ 

ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਨੇ ਦੱਸਿਆ ਕਿ ਠੱਗਾਂ ਨੇ ਇੱਕ ਔਰਤ ਨਾਲ 25 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਤੋਂ ਬਾਅਦ ਇੱਕ ਕਮੇਟੀ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਗਿਰੋਹ ਆਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਲਾਇਆ ਜਾ ਰਿਹਾ ਸੀ। ਅਪਰੇਸ਼ਨ ਦੌਰਾਨ ਮੁਲਜ਼ਮ ਜ਼ਹੀਰੁਲ ਇਸਲਾਮ ਅਤੇ ਰਫੀਉਲ ਇਸਲਾਮ ਨੂੰ ਆਸਾਮ ਦੇ ਨਗਾਓਂ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਿਸ ਨੇ ਖੁਲਾਸਾ ਕੀਤਾ ਕਿ ਉਹ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਅਤੇ ਸੌਖੇ ਪੈਸੇ ਕਮਾਉਣ ਲਈ ਕਸਟਮਰ ਸਰਵਿਸਿਜ਼ ਪੁਆਇੰਟ (ਸੀਐਸਪੀ) ਚਲਾ ਰਿਹਾ ਸੀ, ਉਹ ਫੋਟੋਸ਼ਾਪ ਸਾਫਟਵੇਅਰ ਦੀ ਵਰਤੋਂ ਕਰਕੇ ਆਮ ਲੋਕਾਂ ਦੇ ਦਸਤਾਵੇਜ਼ਾਂ ਦੇ ਡੁਪਲੀਕੇਟ ਪੈਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਬਣਾਉਂਦਾ ਸੀ, ਜਿਸ ਨੂੰ ਉਹ ਬੈਂਕ ਖੋਲ੍ਹਣ ਲਈ ਵਰਤਦਾ ਸੀ। 

ਇਹ ਵੀ ਪੜ੍ਹੋ

Tags :