ਪੰਜਾਬ 'ਚ 500 ਨਵੇਂ ਡਾਕਟਰਾਂ ਦੀ ਹੋਵੇਗੀ ਭਰਤੀ: 829 ਆਮ ਆਦਮੀ ਕਲੀਨਿਕਾਂ 'ਚ ਡੇਢ ਕਰੋੜ ਲੋਕਾਂ ਦਾ ਮੁਫ਼ਤ ਇਲਾਜ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿੱਚ 500 ਡਾਕਟਰਾਂ ਦੀ ਭਰਤੀ ਕਰਨ ਦੀ ਯੋਜਨਾ ਬਣਾ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ ਜਲਦੀ ਹੀ ਸਿਹਤ ਵਿਭਾਗ ਵਿੱਚ 500 ਦੇ ਕਰੀਬ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ।

Share:

ਪੰਜਾਬ ਸਰਕਾਰ ਸੂਬੇ ਵਿੱਚ 500 ਨਵੇਂ ਡਾਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ। ਨਵੇਂ ਡਾਕਟਰਾਂ ਦੀ ਭਰਤੀ ਨਾਲ ਸੂਬੇ ਵਿੱਚ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਹੋਵੇਗਾ। ਸੂਬੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਤੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਸ਼ੁਰੂ ਹੋ ਗਏ ਹਨ। ਇਸ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿੱਚ 500 ਡਾਕਟਰਾਂ ਦੀ ਭਰਤੀ ਕਰਨ ਦੀ ਯੋਜਨਾ ਬਣਾ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ ਜਲਦੀ ਹੀ ਸਿਹਤ ਵਿਭਾਗ ਵਿੱਚ 500 ਦੇ ਕਰੀਬ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਹ ਕਹਿਣਾ ਹੈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦਾ।

ਰਮਨ ਬਹਿਲ ਨੇ ਕਿਹਾ ਕਿ 500 ਨਵੇਂ ਡਾਕਟਰਾਂ ਦੀ ਭਰਤੀ ਨਾਲ ਸਿਹਤ ਵਿਭਾਗ ਸੂਬੇ ਦੇ ਲੋਕਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰ ਸਕੇਗਾ। ਸੂਬੇ ਭਰ ਦੇ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕਰਨ ਦੇ ਨਾਲ-ਨਾਲ ਮਾਹਿਰ ਡਾਕਟਰਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ਼ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਵੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਸਾਬਤ ਹੋਏ ਹਨ। ਹੁਣ ਤੱਕ ਸੂਬੇ ਭਰ ਵਿੱਚ 829 ਆਮ ਆਦਮੀ ਕਲੀਨਿਕਾਂ ਵਿੱਚ ਲਗਭਗ 1.5 ਕਰੋੜ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਇਹ ਕਲੀਨਿਕ ਸਿਹਤ ਖੇਤਰ ਵਿੱਚ ਕ੍ਰਾਂਤੀ ਸਾਬਤ ਹੋ ਰਹੇ ਹਨ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਇਸ ਕਾਰਜ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ•ਾਂ ਨੂੰ ਕੋਈ ਵੀ ਨਸ਼ਾ ਕਰਨ ਵਾਲਾ ਵਿਅਕਤੀ ਮਿਲਦਾ ਹੈ ਤਾਂ ਉਸਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਲੈ ਕੇ ਆਉਣ। ਉਥੇ ਨਸ਼ੇ ਤੋਂ ਪੀੜਤ ਵਿਅਕਤੀ ਨਸ਼ੇ ਤੋਂ ਮੁਕਤ ਹੋ ਜਾਵੇਗਾ। ਉਨ੍ਹਾਂ ਨੂੰ ਕੁਝ ਹੁਨਰ ਸਿਖਾ ਕੇ ਰੁਜ਼ਗਾਰ ਯੋਗ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਕਰਜ਼ੇ ਦੇ ਕੇ ਰੁਜ਼ਗਾਰ ਵੀ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ