ਸਾਂਸਦ ਸੰਨੀ ਦਿਓਲ ਨੂੰ ਲੱਭ ਕੇ ਲਿਆਉਣ ਤੇ ਮਿਲੇਗਾ 50 ਹਜ਼ਾਰ ਇਨਾਮ 

ਇਹ ਐਲਾਨ ਪਠਾਨਕੋਟ ਲੋਕ ਦੇ ਲੋਕਾਂ ਨੇ ਕੀਤਾ ਹੈ। ਉਹਨਾਂ ਨੇ ਆਪਣੇ ਹਲਕੇ ਵਿੱਚ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਵੀ ਲਾਏ ਹਨ। ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਪਠਾਨਕੋਟ ਅਤੇ ਸੁਜਾਨਪੁਰ ਇਲਾਕਿਆਂ ਵਿੱਚ ਲਾਪਤਾ ਸੰਸਦ ਮੈਂਬਰ ਸੰਨੀ ਦਿਓਲ ਦੇ ਪੋਸਟਰ ਵੀ ਲਾਏ ਗਏ ਸਨ।

Share:

ਜੇਕਰ ਕੋਈ ਪਠਾਨਕੋਟ ਦੇ ਲੋਕ ਸਭਾ ਸਾਂਸਦ ਸੰਨੀ ਦਿਓਲ ਨੂੰ ਲੱਭ ਕੇ ਵਾਪਸ ਲਿਆਉਂਦਾ ਹੈ ਤਾਂ ਉਸ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪਠਾਨਕੋਟ ਹਲਕੇ ਦੇ ਲੋਕਾਂ ਨੇ ਕੀਤਾ ਹੈ। ਉਹਨਾਂ ਨੇ ਆਪਣੇ ਹਲਕੇ ਵਿੱਚ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਵੀ ਲਾਏ ਹਨ। ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਪਠਾਨਕੋਟ ਅਤੇ ਸੁਜਾਨਪੁਰ ਇਲਾਕਿਆਂ ਵਿੱਚ ਲਾਪਤਾ ਸੰਸਦ ਮੈਂਬਰ ਸੰਨੀ ਦਿਓਲ ਦੇ ਪੋਸਟਰ ਵੀ ਲਾਏ ਗਏ ਸਨ। ਦਸ ਦੇਈਏ ਕਿ ਬਾਲੀਵੁੱਡ ਐਕਟਰ ਸੰਨੀ ਦਿਓਲ ਪਿਛਲੇ ਕਾਫੀ ਸਮੇਂ ਤੋਂ ਆਪਣੇ ਲੋਕ ਸਭਾ ਹਲਕੇ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਨਹੀਂ ਆਏ। ਇਸ ਕਾਰਕੇ ਹਲਕੇ ਦੇ ਲੋਕਾਂ ਵਿੱਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਲੋਕਾਂ ਨੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਾਏ ਸਨ, ਪਰ ਸੰਨੀ ਪਹਿਲੇ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਇਸ ਵਾਰ ਚੋਣਾਂ ਨਹੀਂ ਲੜਨਗੇ। ਇਸ ਕਾਰਕੇ ਲੋਕਾਂ ਨੇ ਅਗਲੇ ਸਾਲ ਹੋਣ ਜਾ ਰਹਿਆਂ ਚੋਣਾਂ ਤੋਂ ਪਹਿਲੇ ਵਿਰੋਧ ਹੋਰ ਤੇਜ਼ ਕਰ ਦਿੱਤਾ ਹੈ। 

ਲੋਕਾਂ ਨੇ ਲਾਇਆ ਦੋਸ਼, ਸਾਂਸਦ ਨੇ ਨਹੀਂ ਕਰਵਾਇਆ ਕੋਈ ਵੀ ਵਿਕਾਸ ਕਾਰਜ

ਪਠਾਨਕੋਟ ਦੇ ਹਲਕਾ ਭੋਆ ਦੇ ਲੋਕਾਂ ਨੇ ਸਰਨਾ ਬੱਸ ਸਟੈਂਡ 'ਤੇ ਵੱਖ-ਵੱਖ ਥਾਵਾਂ 'ਤੇ ਲਾਪਤਾ ਸੰਸਦ ਮੈਂਬਰ ਸੰਨੀ ਦਿਓਲ ਦੇ ਪੋਸਟਰ ਲਗਾ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਪਰ ਸੰਸਦ ਮੈਂਬਰ ਨੇ ਇੱਕ ਵਾਰ ਵੀ ਲੋਕਾਂ ਦਾ ਦਰਦ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ। ਲਾਪਤਾ ਸੰਸਦ ਮੈਂਬਰ ਦੇ ਪੋਸਟਰ ਬੱਸਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਦਿੱਤੇ ਗਏ ਅਤੇ ਬੱਸਾਂ 'ਤੇ ਚਿਪਕਾਏ ਗਏ, ਤਾਂ ਜੋ ਉਨ੍ਹਾਂ ਦੀ ਦੁਰਦਸ਼ਾ ਦੀ ਆਵਾਜ਼ ਕਿਤੇ ਨਾ ਕਿਤੇ ਸੰਸਦ ਮੈਂਬਰ ਤੱਕ ਪਹੁੰਚ ਸਕੇ। ਲੋਕਾਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਜਦੋਂ ਤੋਂ ਸੰਨੀ ਦਿਓਲ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸੰਸਦ ਮੈਂਬਰ ਬਣੇ ਹਨ, ਉਦੋਂ ਤੋਂ ਉਨ੍ਹਾਂ ਨੂੰ ਨਾ ਤਾਂ ਦੋਵਾਂ ਜ਼ਿਲ੍ਹਿਆਂ ਵਿੱਚ ਮੁੜ ਕੇ ਦੇਖਿਆ ਗਿਆ ਹੈ ਅਤੇ ਨਾ ਹੀ ਉਨ੍ਹਾਂ ਵੱਲੋਂ ਕੋਈ ਵਿਕਾਸ ਕਾਰਜ ਕਰਵਾਇਆ ਗਿਆ ਹੈ। ਲੋਕਾਂ ਨੇ ਕਿਹਾ ਕਿ 2024 ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕੋਈ ਵੀ ਪਾਰਟੀ ਅਜਿਹੇ ਲੋਕਾਂ ਨੂੰ ਟਿਕਟ ਨਾ ਦੇਵੇ, ਕਿਉਂਕਿ ਸੰਨੀ ਦਿਓਲ ਨੇ ਲੋਕਾਂ ਨੂੰ ਮੂਰਖ ਬਣਾ ਕੇ ਜਿੱਤ ਹਾਸਲ ਕੀਤੀ ਹੈ।   

ਇਹ ਵੀ ਪੜ੍ਹੋ