ਲੜਕੀ ਪੈਦਾ ਹੋਣ ‘ਤੇ 6 ਹਜ਼ਾਰ ਰੁਪਏ, ਜਾਣੋ ਪੂਰੀ ਯੋਜਨਾ 

ਪੰਜਾਬ ਅੰਦਰ ਲੜਕਾ ਲੜਕੀ ਅਨੁਪਾਤ ਸੁਧਾਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਸੂਬੇ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਨੂੰ ਲਾਗੂ ਕਰਨ ਦਾ ਮੁੱਖ […]

Share:

ਪੰਜਾਬ ਅੰਦਰ ਲੜਕਾ ਲੜਕੀ ਅਨੁਪਾਤ ਸੁਧਾਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਸੂਬੇ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਨੂੰ ਲਾਗੂ ਕਰਨ ਦਾ ਮੁੱਖ ਮਕਸਦ ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।  ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ `ਤੇ 5000 ਰੁਪਏ ਦੋ ਕਿਸ਼ਤਾਂ ਵਿੱਚ  ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ ‘ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6000 ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।

ਸਿੱਧੀ ਖਾਤਿਆਂ ‘ਚ ਹੋ ਰਹੀ ਅਦਾਇਗੀ 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ।