ਲੰਡਨ ਤੋਂ ਆਈ 60 ਸਾਲ ਦੀ ਬਜ਼ੂਰਗ ਨਿਕਲੀ ਕੋਰੋਨਾ ਪਾਜ਼ੀਟਿਵ, ਪੈ ਗਈਆਂ ਭਾਜੜਾਂ

ਟੈਸਟ ਵਿੱਚ ਵੀ ਮਹਿਲਾ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਮਾਮਲਾ ਹੈ। ਇਹ ਔਰਤ ਵਿਆਹ ਵਿਚ ਸ਼ਾਮਲ ਹੋਣ ਲਈ ਭਾਰਤ ਆਈ ਸੀ ਅਤੇ ਅੰਮ੍ਰਿਤਸਰ ਦੇ ਨਿੱਜੀ ਹੋਟਲ ਵਿਚ ਠਹਿਰੀ ਹੋਈ ਸੀ। ਇੱਕ ਪ੍ਰਾਈਵੇਟ ਲੈਬ ਤੋਂ ਆਰਟੀਪੀਸੀਆਰ ਦਾ ਨਮੂਨਾ ਲੈਣ ਤੋਂ ਬਾਅਦ ਔਰਤ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। 

Share:

Corona Update: ਕੋਰੋਨਾ ਦਾ ਨਵਾਂ ਵੈਰਿਐਂਟ ਸਾਹਮਣੇ ਆਉਣ ਤੋਂ ਬਾਅਦ ਇਕ ਵਾਰ ਫਿਰ ਤੋਂ ਕੋਰੋਨਾ ਦਾ ਡਰ ਸਭ ਨੂੰ ਸਤਾਉਣ ਲਗ ਪਿਆ ਹੈ। ਅੰਮ੍ਰਿਤਸਰ ਵਿੱਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਲੰਡਨ ਤੋਂ ਆਈ 60 ਸਾਲ ਦੀ ਬਜ਼ੂਰਗ ਔਰਤ ਕੋਰੋਨਾ ਪਾਜ਼ੀਟਿਵ ਮਿਲੀ ਹੈ। ਉਸਨੂੰ ਸਾਹ ਦੀ ਤਕਲੀਫ ਕਾਰਨ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਟੈਸਟ ਵਿੱਚ ਵੀ ਮਹਿਲਾ ਕੋਰੋਨਾ (Corona) ਪਾਜ਼ੀਟਿਵ ਪਾਈ ਗਈ ਹੈ। ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਮਾਮਲਾ ਹੈ। ਇਹ ਔਰਤ ਵਿਆਹ ਵਿਚ ਸ਼ਾਮਲ ਹੋਣ ਲਈ ਭਾਰਤ ਆਈ ਸੀ ਅਤੇ ਅੰਮ੍ਰਿਤਸਰ ਦੇ ਨਿੱਜੀ ਹੋਟਲ ਵਿਚ ਠਹਿਰੀ ਹੋਈ ਸੀ। ਇੱਕ ਪ੍ਰਾਈਵੇਟ ਲੈਬ ਤੋਂ ਆਰਟੀਪੀਸੀਆਰ ਦਾ ਨਮੂਨਾ ਲੈਣ ਤੋਂ ਬਾਅਦ ਔਰਤ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਹਾਲਾਂਕਿ ਸਿਹਤ ਵਿਭਾਗ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਦੇਖ-ਰੇਖ ਹੇਠ ਸਰਕਾਰੀ ਲੈਬ ਵਿੱਚ ਔਰਤ ਦੀ ਮੁੜ ਜਾਂਚ ਕੀਤੀ ਜਾਵੇਗੀ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲੇ ਦੀ ਪੁਸ਼ਟੀ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਹੁਸ਼ਿਆਰਪੁਰ ਦੀ ਰਹਿਣ ਵਾਲੀ ਇਕ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ, ਪੰਜਾਬ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।

ਮੌਜੂਦਾ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਮੁੱਖ ਮੰਤਰੀ ਮਾਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿੱਚ ਕਿਹਾ ਕਿ ਭਾਵੇਂ ਪੰਜਾਬ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ ਵਿਭਾਗ ਵੱਲੋਂ ਇਹਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਮਾਨ ਦੀ ਅਗਵਾਈ ਹੇਠ ਸਰਕਾਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਵੀ ਚੌਕਸ ਰਹਿਣ ਅਤੇ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਜੋ ਲੋਕ ਕਿਸੇ ਵੀ ਬਿਮਾਰੀ ਤੋਂ ਪੀੜਤ ਹਨ, ਉਨ੍ਹਾਂ ਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਇਸ ਸਮੇਂ ਆਮ ਲੋਕਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਸੀਐਮ ਭਗਵੰਤ ਮਾਨ ਮੌਜੂਦਾ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। 

ਇਹ ਵੀ ਪੜ੍ਹੋ