ਜਲੰਧਰ 'ਚ 9 ਸਾਲਾ ਬੱਚੀ ਨਾਲ ਬਲਾਤਕਾਰ, 16 ਸਾਲਾ ਨਾਬਾਲਗ ਆਰੋਪੀ ਗ੍ਰਿਫਤਾਰ

ਨਾਬਾਲਗ ਆਰੋਪੀ ਨੂੰ ਬਾਲ ਘਰ ਭੇਜਿਆ ਜਾਵੇਗਾ। ਉਹ ਭਾਰਗਵ ਕੈਂਪ ਦੇ ਪਿਸ਼ੌਰੀ ਮੁਹੱਲੇ ਦਾ ਰਹਿਣ ਵਾਲਾ ਹੈ।

Share:

ਜਲੰਧਰ 'ਚ 9 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਤਕਾਰ ਕਰਨ ਵਾਲਾ 16 ਸਾਲ ਦਾ ਨਾਬਾਲਗ ਹੈ। ਘਟਨਾ ਮਾਡਲ ਟਾਊਨ ਦੇ ਨਾਲ ਲੱਗਦੇ ਜੈਨਾ ਨਗਰ ਦੀ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਨਾਬਾਲਗ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। 

ਪੂਰਾ ਮਾਮਲਾ

ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਜੈਨਾ ਨਗਰ ਵਿੱਚ ਇੱਕ ਕਿਸਾਨ ਦੇ ਘਰ ਰਹਿੰਦਾ ਹੈ। ਉਨ੍ਹਾਂ ਦੇ 4 ਬੱਚੇ ਹਨ, ਜਿਨ੍ਹਾਂ 'ਚ 3 ਬੇਟੀਆਂ ਅਤੇ ਇਕ ਬੇਟਾ ਹੈ। ਬੇਟੀ ਦੀ ਉਮਰ ਸਿਰਫ 9 ਸਾਲ ਹੈ। ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਬੇਟੀ ਦੇ ਪੇਟ 'ਚ ਤੇਜ਼ ਦਰਦ ਹੋ ਰਿਹਾ ਸੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਕਿਹਾ ਕਿ ਲੜਕੀ ਨਾਲ ਕੋਈ ਗਲਤ ਕੰਮ ਹੋਇਆ ਹੈ।

ਮੈਡੀਕਲ ਜਾਂਚ 'ਚ ਲੱਗਾ ਪਤਾ

ਇਸ ਦਾ ਪਤਾ ਲੱਗਣ ਤੋਂ ਬਾਅਦ ਪਰਿਵਾਰ ਵਾਲੇ ਤੁਰੰਤ ਲੜਕੀ ਨੂੰ ਸਿਵਲ ਹਸਪਤਾਲ ਲੈ ਗਏ। ਉਥੇ ਹੀ ਬੱਚੀ ਦਾ ਮੈਡੀਕਲ ਕਰਵਾਇਆ ਗਿਆ। ਜਿੱਥੇ ਲੜਕੀ ਨਾਲ ਗਲਤ ਹਰਕਤ ਕੀਤੇ ਜਾਣ ਦਾ ਖੁਲਾਸਾ ਹੋਇਆ। ਹਸਪਤਾਲ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ