ਚੰਡੀਗੜ੍ਹ 'ਚ ਦੀਵਾਲੀ ਦੀ ਰਾਤ IAS ਅਧਿਕਾਰੀ ਦੇ ਘਰ 'ਤੇ ਚੱਲੀ ਗੋਲੀ

ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 24 ਵਿੱਚ ਰਹਿਣ ਵਾਲੇ ਆਈਏਐੱਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ਵਾਪਰੀ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀਆਂ ਚਲਾਈਆਂ।

Share:

ਦੀਵਾਲੀ ਦੀ ਰਾਤ ਪੰਜਾਬ ਕੇਡਰ ਦੇ ਇਕ ਆਈਏਐੱਸ ਅਧਿਕਾਰੀ ਦੇ ਘਰ 'ਤੇ ਗੋਲੀ ਚਲਾਈ ਗਈ। ਘਟਨਾ ਸਮੇਂ ਵਰਿੰਦਰ ਕੁਮਾਰ ਸ਼ਰਮਾ ਆਪਣੇ ਪੂਰੇ ਪਰਿਵਾਰ ਨਾਲ ਘਰ 'ਚ ਮੌਜੂਦ ਸੀ। ਬਦਮਾਸ਼ਾਂ ਵੱਲੋਂ ਚਲਾਈ ਗਈ ਗੋਲੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ਦੇ ਇੱਕ ਕਮਰੇ ਦੀ ਖਿੜਕੀ ਵਿੱਚ ਜਾ ਵੱਜੀ ਜੋ ਕਿ ਪਲਾਈ ਨਾਲ ਬੰਦ ਸੀ। ਕੋਈ ਨੁਕਸਾਨ ਨਹੀਂ ਹੋਇਆ ਕਿਉਂਕਿ ਗੋਲੀ ਪਲਾਈ ਵਿੱਚ ਹੀ ਫਸ ਗਈ ਸੀ। ਹਾਲਾਂਕਿ, ਗੋਲੀ ਨੇ ਪਲਾਈ ਵਿੱਚ ਇੱਕ ਮੋਰੀ ਛੱਡ ਦਿੱਤੀ।

ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ

ਘਟਨਾ ਤੋਂ ਬਾਅਦ ਵਰਿੰਦਰ ਕੁਮਾਰ ਸ਼ਰਮਾ ਨੇ ਖੁਦ ਰਾਤ 11:30 ਵਜੇ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਮਾਮਲਾ ਸੀਨੀਅਰ ਸਰਕਾਰੀ ਅਫ਼ਸਰ ਨਾਲ ਸਬੰਧਤ ਹੋਣ ਕਾਰਨ ਚੰਡੀਗੜ੍ਹ ਪੁਲਿਸ ਦੇ ਡੀਸੀਪੀ ਕਰਾਈਮ ਉਦੈਭਾਨ ਸਿੰਘ, ਸੈਕਟਰ-11 ਥਾਣੇ ਦੇ ਐੱਸਐੱਚਓ ਅਤੇ ਸੈਕਟਰ 24 ਥਾਣੇ ਦੇ ਇੰਚਾਰਜ ਰਾਤ ਨੂੰ ਹੀ ਮੌਕੇ ਤੇ ਪਹੁੰਚ ਗਏ। ਮੌਕੇ 'ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਮੌਕੇ ਤੋਂ ਗੋਲੀ ਦਾ ਖਾਲੀ ਖੋਲ ਬਰਾਮਦ ਕੀਤਾ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ

Tags :