ਖੜ੍ਹੇ ਟਰੱਕ ਵਿੱਚ ਕਾਰ ਨੇ ਮਾਰੀ ਟੱਕਰ, ਇੱਕ ਦੀ ਮੌਤ

ਜਲੰਧਰ ਦੇ ਪਰਾਗਪੁਰ ਨੇੜੇ ਖੜ੍ਹੇ ਟਰੱਕ ਵਿੱਚ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਭੀਮਜੀ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦੇ ਪੁੱਤਰ ਕਰਨ ਗੁਪਤਾ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ ਕਰਨ ਗੁਪਤਾ ਆਪਣੀ ਇਨੋਵਾ ਕਾਰ ਵਿੱਚ ਘਰ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਜਲੰਧਰ-ਲੁਧਿਆਣਾ […]

Share:

ਜਲੰਧਰ ਦੇ ਪਰਾਗਪੁਰ ਨੇੜੇ ਖੜ੍ਹੇ ਟਰੱਕ ਵਿੱਚ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਭੀਮਜੀ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦੇ ਪੁੱਤਰ ਕਰਨ ਗੁਪਤਾ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ ਕਰਨ ਗੁਪਤਾ ਆਪਣੀ ਇਨੋਵਾ ਕਾਰ ਵਿੱਚ ਘਰ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਜਲੰਧਰ-ਲੁਧਿਆਣਾ ਹਾਈਵੇ ‘ਤੇ ਸਥਿਤ ਬਾਥ ਕੈਸਲ ਰਿਜ਼ੋਰਟ ਦੇ ਸਾਹਮਣੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਰਾਹਗੀਰਾਂ ਨੇ ਤੁਰੰਤ ਉਸ ਨੂੰ ਬਾਹਰ ਕੱਢ ਕੇ ਰਾਮਾ ਮੰਡੀ ਦੇ ਜੋਹਲ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿਥੇ ਡਾਕਟਰਾਂ ਨੇ ਚੈੱਕਅਪ ਤੋਂ ਬਾਦ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਤੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਛਾਉਣੀ ਦੇ ਰਾਮਬਾਗ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।