ਜਾਦੂ-ਟੂਣੇ ਦੇ ਚੱਕਰ ਵਿੱਚ ਗਲੀ 'ਚ ਖੜ੍ਹੀ ਕਾਰ ਨੂੰ ਲਗਾਈ ਅੱਗ, ਵਿਅਕਤੀ ਨੇ ਮੰਨੀ ਗਲਤੀ

ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ, ਕਾਰ ਨੂੰ ਅੱਗ ਲੱਗਣ ਕਾਰਨ ਹੋਇਆ 2 ਲੱਖ ਦਾ ਨੁਕਸਾਨ

Share:

ਅਬੋਹਰ ਦੇ ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਵੀਰਵਾਰ ਰਾਤ ਨੂੰ ਇਕ ਗੁਆਂਢੀ ਨੇ ਜਾਦੂ-ਟੂਣੇ ਦੇ ਚੱਕਰ ਵਿੱਚ ਗਲੀ 'ਚ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ। ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਹੈ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਰਮੀਤ ਸਿੰਘ ਹੈਪੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1 ਵਜੇ ਉਸ ਨੂੰ ਗੁਆਂਢੀ ਨੇ ਦੱਸਿਆ ਕਿ ਉਨ੍ਹਾਂ ਦੀ ਗਲੀ ਵਿੱਚ ਖੜ੍ਹੀਆਂ 20 ਕਾਰਾਂ ਨੂੰ ਅੱਗ ਲੱਗ ਗਈ । ਉਨ੍ਹਾਂ ਤੁਰੰਤ ਮੌਕੇ ਤੇ ਪਹੁੰਚ ਕੇ ਪਾਣੀ ਪਾ ਕੇ ਅੱਗ ਤੇ ਕਾਬੂ ਪਾਇਆ ਪਰ ਕਾਰ ਦਾ ਵੱਡਾ ਹਿੱਸਾ ਸੜ ਗਿਆ। ਉਸ ਦਾ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਸੀਸੀਟੀਵੀ ਕੈਮਰੇ ਵਿੱਚ ਕੈਦ ਹੋਇਆ ਮੁਲਜ਼ਮ

ਜਦੋਂ ਉਸ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਾ ਕਿ ਗੁਆਂਢੀ ਗਲੀ ਵਿੱਚ ਜਾਦੂ-ਟੂਣਾ ਕਰ ਰਿਹਾ ਸੀ। ਉਸੇ ਸਮੇਂ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਉਸ ਨੇ ਗੁਆਂਢੀ ਨੂੰ ਫੜ ਕੇ ਪੁੱਛਿਆ ਤਾਂ ਉਸ ਨੇ ਮੰਨਿਆ ਕਿ ਉਹ ਜਾਦੂ-ਟੂਣਾ ਕਰਦਾ ਸੀ। ਇਸ ਤੋਂ ਬਾਅਦ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ

Tags :