Jalandhar ਵਿੱਚ ਸਰਕਾਰੀ ਬੋਰਡ ਪਾੜਨ ਵਾਲੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਖਿਲਾਫ ਮਾਮਲਾ ਦਰਜ, ਮੁਲਜ਼ਮਾਂ ਦੀ ਕੀਤੀ ਜਾਵੇਗੀ ਪਛਾਣ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਭੜਕੇ ਆਪ ਵਰਕਰਾਂ ਨੇ ਦੋਵਾਂ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਦੇ ਦੌਰਾਨ ਬੁੱਧਵਾਰ ਨੂੰ ਸਰਕਾਰੀ ਬੋਰਡ ਪਾੜ ਦਿੱਤੇ ਸਨ

Share:

Punjab News: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਭੜਕੇ ਆਪ ਵਰਕਰਾਂ ਨੇ ਦੋਵਾਂ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਦੇ ਦੌਰਾਨ ਬੁੱਧਵਾਰ ਨੂੰ ਸਰਕਾਰੀ ਬੋਰਡ ਪਾੜ ਦਿੱਤੇ ਸਨ। ਹੁਣ ਪੁਲਸ ਨੇ ਵੀਡੀਓਗ੍ਰਾਫੀ ਕਰਵਾ ਕੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਭਾਜਪਾ ਵੱਲੋਂ ਇਸ ਵਿਰੋਧ ਪ੍ਰਦਰਸ਼ਨ ਬਾਰੇ ਚੋਣ ਕਮਿਸ਼ਨ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਹੈ, ਜਿਸ ਕਾਰਨ ਚੋਣ ਅਧਿਕਾਰੀਆਂ ਨੇ ਮੌਕੇ 'ਤੇ ਵੀਡੀਓਗ੍ਰਾਫੀ ਕਰਵਾਈ ਸੀ। ਹੁਣ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੋਵਾਂ ਆਗੂਆਂ 'ਤੇ ਪਾਰਟੀ ਨਾਲ ਧੋਖੇ ਦਾ ਆਰੋਪ

ਰਿੰਕੂ ਅਤੇ ਅਗੁਰਾਲ ਦੇ ਘਰ ਦੇ ਬਾਹਰ ਧਰਨੇ ਵਿੱਚ ਸ਼ਾਮਲ ਹੋਣ ਲਈ ਕੈਬਿਨੇਟ ਮੰਤਰੀ ਬਲਕਾਰ ਸਿੰਘ ਵੀ ਆਪਣੀ ਟੀਮ ਨਾਲ ਪੁੱਜੇ ਸਨ। ਉਨ੍ਹਾਂ ਕਿਹਾ ਸੀ ਕਿ ਸਾਰੇ ਨੇਤਾਵਾਂ ਨੂੰ ਸਹੀ ਪਾਰਟੀ 'ਚ ਸ਼ਾਮਲ ਹੋਣ ਦਾ ਅਧਿਕਾਰ ਹੈ। ਪਰ ਦੋਵਾਂ ਆਗੂਆਂ ਨੇ ਸਹਿਯੋਗ ਨਹੀਂ ਦਿੱਤਾ। ਪਾਰਟੀ ਨੇ ਸੰਸਦ ਮੈਂਬਰ ਰਿੰਕੂ 'ਤੇ ਭਰੋਸਾ ਕੀਤਾ ਸੀ ਅਤੇ ਉਨ੍ਹਾਂ ਨੂੰ ਮੁੜ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਪਰ ਦੋਵਾਂ ਆਗੂਆਂ ਨੇ ਪਾਰਟੀ ਨਾਲ ਧੋਖਾ ਕੀਤਾ ਹੈ। ਕੱਲ੍ਹ ਹੋਈ ਮੀਟਿੰਗ ਵਿੱਚ ਪਾਰਟੀ ਨੇ ਰਿੰਕੂ ਨੂੰ ਇੱਜ਼ਤ ਨਾਲ ਲੜਨ ਲਈ ਪ੍ਰੇਰਿਆ ਸੀ, ਪਰ ਰਿੰਕੂ ਅਤੇ ਅੰਗੁਰਾਲ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰੇ।

ਇਹ ਵੀ ਪੜ੍ਹੋ

Tags :