ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੁਰੰਤ ਮੁਕੱਦਮਾ ਦਰਜ ਹੋਣਾ ਚਾਹੀਦਾ

ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕੀਤੀ ਮੰਗ। ਸੁਲਤਾਨਪੁਰ ਲੋਧੀ ਘਟਨਾ ਲਈ ਸੀਐਮ ਨੂੰ ਠਹਿਰਾਇਆ ਜੁੰਮੇਵਾਰ।

Share:

ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ ਘਟਨਾ ਮਗਰੋਂ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦਾ ਸਿਲਸਿਲਾ ਤੇਜ਼ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਕਈ ਦਾਅਵੇ ਕੀਤਾ। ਉਹਨਾਂ ਕਿਹਾ ਕਿ  ਅੰਮ੍ਰਿਤ ਵੇਲੇ ਬੂਟਾਂ ਸਮੇਤ ਦਾਖਲ ਹੋਕੇ ਚੱਲਦੇ ਸ਼੍ਰੀ ਅਖੰਡ ਪਾਠ ਸਾਹਿਬ ਦੌਰਾਨ ਗੁਰਬਾਣੀ ਪੜ ਰਹੇ ਤੇ ਨਿਤਨੇਮ ਕਰ ਰਹੇ ਨਿਹੰਗ ਸਿੰਘਾਂ ‘ਤੇ ਗੋਲੀ ਚਲਾਉਣ ਦੇ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ। ਇਸਦੇ ਲਈ ਸੀਐਮ ਖਿਲਾਫ ਤੁਰੰਤ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਉਹਨਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਗੋਲੀ ਚਲਾਉਣ ਦੇ ਹੁਕਮ ਬਾਬਾ ਬਲਬੀਰ ਸਿੰਘ ਬੁੱਢਾ ਦਲ ਨਾਲ ਆਪਣੇ ਨੇੜਲੇ ਸੰਬੰਧਾਂ ਕਾਰਨ ਦੂਜੇ ਧੜੇ ਦੇ ਨਿਹੰਗ ਸਿੰਘਾਂ ਤੋਂ ਕਬਜ਼ਾ ਖਾਲੀ ਕਰਾਉਣ ਲਈ ਦਿੱਤੇ।

ਸੀਐਮ ਦੀ ਪਤਨੀ ਤੇ ਭੈਣ ਉਪਰ ਇਲਜ਼ਾਮ 

ਬਿਕਰਮ ਮਜੀਠੀਆ ਨੇ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਉਪਰ ਵੀ ਇਲਜ਼ਾਮ ਲਗਾਏ। ਮਜੀਠਿਆ ਨੇ ਕਿਹਾ ਕਿ ਸੀਐਮ ਦੀ ਪਤਨੀ ਤੇ ਭੈਣ ਦੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨਾਲ ਨੇੜਲੀ ਸਾਂਝ ਹੈ। ਸਾਬਕਾ ਮੰਤਰੀ ਨੇ ਕਈ ਵੀਡੀਓਜ ਤੇ ਫੋਟੋਆਂ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੂੰ ਦਿਖਾ ਕੇ ਇਹ ਦਾਅਵਾ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਖੁਦ ਹੀ ਲੰਬੇ ਸਮੇਂ ਤੋਂ ਦਾਅਵਾ ਕਰਦੇ ਆ ਰਹੇ ਹਨ ਕਿ ਸੂਬੇ ਅੰਦਰ ਲੋਕਾਂ ਉੱਤੇ ਗੋਲੀ ਚਲਾਉਣ ਦਾ ਹੁਕਮ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੀ ਦੇ ਸਕਦੇ ਹਨ।  ਇਸ ਕਰਕੇ ਭਗਵੰਤ ਮਾਨ ਵਿਰੁੱਧ ਧਾਰਾ 302 ਅਧੀਨ ਅਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਕਰਨਾ ਬਣਦਾ ਹੈ। ਮਜੀਠੀਆ ਨੇ ਇਹ ਵੀ ਕਿਹਾ ਕਿ ਪੁਲਿਸ ਮੁਲਾਜ਼ਮ ਦੀ ਮੌਤ ਨਿਹੰਗਾਂ ਦੀ ਗੋਲੀ ਨਾਲ ਨਹੀਂ ਸਗੋਂ ਪੁਲਿਸ ਦੀ ਗੋਲੀ ਵੱਜਣ ਨਾਲ ਹੋਈ ਹੈ। ਇਸਦੀ ਵੀ ਜਾਂਚ ਹੋਣੀ ਚਾਹੀਦੀ। 

ਇਹ ਵੀ ਪੜ੍ਹੋ