ਬੇਟੇ ਨਾਲ ਡੇਅਰੀ ਤੋਂ ਪਰਤ ਰਹੇ ਸੀਆਈਡੀ ਮੁਲਾਜ਼ਮ ਤੇ ਬਦਮਾਸ਼ਾਂ ਨੇ ਕੀਤਾ ਹਮਲਾ,ਬੇਸਬਾਲ ਬੈਟ ਨਾਲ ਕੀਤੀ ਕੁੱਟਮਾਰ

ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਸੀ।

Share:

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਵਿੱਚ ਸੀਆਈਡੀ ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਮੋਟਰਸਾਈਕਲ ਸਵਾਰ ਇੱਕ ਸੀਆਈਡੀ ਮੁਲਾਜ਼ਮ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜੀਰਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

 

ਦੁੱਧ ਪਾਉਣ ਜਾ ਰਿਹਾ ਸੀ

ਹਸਪਤਾਲ ਵਿੱਚ ਜ਼ੇਰੇ ਇਲਾਜ ਸੀਆਈਡੀ ਮੁਲਾਜ਼ਮ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਪਿੰਡ ਬਸਤੀ ਬੂਟੇਵਾਲੀ ਦੀ ਡੇਅਰੀ ਤੇ ਦੁੱਧ ਪਾ ਕੇ ਮੋਟਰਸਾਈਕਲ ਤੇ ਆਪਣੇ ਲੜਕੇ ਨਾਲ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਨੂੰ ਜਾਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਉਥੇ ਪਹਿਲਾਂ ਤੋਂ ਖੜ੍ਹੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਨ੍ਹਾਂ ਦੇ ਹੱਥਾਂ ਵਿੱਚ ਬੇਸਬਾਲ, ਤਲਵਾਰ, ਬੈਟ ਆਦਿ ਸੀ। ਉਨ੍ਹਾਂ ਨੇ ਉਸਤੇ ਹਮਲਾ ਕਰਕੇ ਉਸ ਨੂੰ ਗੰਭੀਰ ਜਖਮੀ ਕਰ ਦਿੱਤਾ।

 

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾ. ਹਰਸ਼ ਵਰਮਾ ਨੇ ਦੱਸਿਆ ਕਿ ਉਨ੍ਹਾਂ ਕੋਲ ਦੋ ਮਰੀਜ਼ ਆਏ ਹਨ | ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਚੈਕਅੱਪ ਚੱਲ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ