ਲੁਧਿਆਣਾ ਵਿੱਚ ਕੱਪੜਾ ਵਪਾਰੀ ਨੂੰ ਬਦਮਾਸ਼ਾ ਵੱਲੋਂ ਕੀਤਾ ਗਿਆ ਅਗਵਾ, ਛੱਡਣ ਲਈ ਪਰਿਵਾਰ ਤੋਂ ਕੀਤੀ ਰੰਗਦਾਰੀ ਦੀ ਮੰਗ

ਪੁਲਿਸ ਦੇ ਡਰ ਤੋਂ ਵਪਾਰੀ ਨੂੰ ਮਾਰੀ ਗੋਲੀ, ਮਰਿਆ ਹੋਇਆ ਸਮਝ ਕੇ ਬਦਮਾਸ਼ ਹੋਏ ਫਰਾਰ, ਪੁਲਿਸ ਵੱਲੋਂ ਨਹੀਂ ਕੀਤੀ ਗਈ ਮਾਮਲੇ ਵਿੱਚ ਕੋਈ ਅਧਿਕਾਰਤ ਪੁਸ਼ਟੀ

Share:

ਪੰਜਾਬ ਵਿੱਚ ਲਗਾਤਾਰ ਕ੍ਰਾਇਮ ਵੱਧਦਾ ਜਾ ਰਿਹਾ ਹੈ। ਕਦੇ ਦਿਨ ਦਿਹਾੜੇ ਪੁਲਿਸ ਮੁਲਾਜਮ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਤੇ ਕਦੇ ਅਗਵਾ ਕਰਨ ਦੇ ਘਟਨਾਵਾਂ ਸਾਹ੍ਹਮਣੇ ਆਉਂਦੀਆਂ ਹਨ। ਅਜਿਹਾ ਹੀ ਕੁੱਝ ਲੁਧਿਆਣਾ 'ਚ ਉਸ ਸਮੇਂ ਵੇਖਣ ਨੂੰ ਮਿਲਿਆ ਜਦੋਂ ਸ਼ੁਕਰਵਾਰ ਦੀ ਦੇਰ ਰਾਤ  ਨੂੰ ਕੱਪੜਾ ਵਪਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਬਦਮਾਸ਼ਾਂ ਵੱਲੋਂ ਅਗਵਾ ਕਰ ਲਿਆ ਗਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਵਪਾਰੀ ਨੂੰ ਛੱਡਣ ਲਈ ਪਰਿਵਾਰ ਤੋਂ ਰੰਗਦਾਰੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਵਪਾਰੀ ਨੂੰ ਗੋਲੀ ਮਾਰ ਕੇ ਸੜਕ ਦੇ ਵਿਚਕਾਰ ਸੁੱਟ ਦਿੱਤਾ।

 

ਮਰਿਆ ਹੋਇਆ ਸਮਝ ਕੇ ਸੁੱਟ ਕੇ ਫਰਾਰ ਹੋ ਗਏ ਬਦਮਾਸ਼

ਜਦੋਂ ਬਦਮਾਸ਼ਾ ਵੱਲੋਂ ਗੋਲੀ ਚਲਾਈ ਗਈ ਤਾਂ ਖੁਸ਼ਕਿਸਮਤੀ ਨਾਲ ਗੋਲੀ ਉਸ ਦੇ ਪੱਟ ਵਿੱਚ ਲੱਗੀ। ਜਦੋਂ ਕਿ ਬਦਮਾਸ਼ ਉਸ ਨੂੰ ਮਰਿਆ ਹੋਇਆ ਸਮਝ ਕੇ ਫਰਾਰ ਹੋ ਗਏ। ਜ਼ਖ਼ਮੀ ਵਪਾਰੀ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਕਾਰੋਬਾਰੀ ਦੀ ਫੈਕਟਰੀ ਨੂਰਵਾਲਾ ਰੋਡ ਤੇ ਹੈ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

 

ਟੱਕਰ ਕਾਰਨ ਡਿੱਗੇ ਸਕੂਟਰ ਸਵਾਰ ਨੂੰ ਵੇਖਣ ਲਈ ਕਾਰ ਤੋਂ ਉਤਰਿਆ ਸੀ ਕਾਰੋਬਾਰੀ

ਕਾਰੋਬਾਰੀ ਦਾ ਨਾਮ ਸੰਭਵ ਜੈਨ ਦੱਸਿਆ ਜਾ ਰਿਹਾ ਹੈ। ਉਹ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ ਕਿ ਇੱਕ ਸਕੂਟਰ ਸਵਾਰ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰੋਬਾਰੀ ਬਾਹਰ ਆਇਆ ਤਾਂ ਬਦਮਾਸ਼ਾਂ ਨੇ ਉਸ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰ ਲਿਆ।

 

3 ਘੰਟੇ ਤੱਕ ਸ਼ਹਿਰ ਵਿੱਚ ਕਾਰੋਬਾਰੀ ਨੂੰ ਘੁਮਾਉਂਦੇ ਰਹੇ

ਬਦਮਾਸ਼ਾਂ ਨੇ ਕਾਰੋਬਾਰੀ ਨੂੰ ਕਰੀਬ 3 ਘੰਟੇ ਤੱਕ ਸ਼ਹਿਰ ਵਿੱਚ ਘੁਮਾਉਂਦੇ ਰਹੇ।  ਉਹ ਆਪਣੇ ਪਰਿਵਾਰ ਨੂੰ ਵੱਖ-ਵੱਖ ਥਾਵਾਂ 'ਤੇ ਬੁਲਾਉਂਦੇ ਰਹੇ। ਜਦੋਂ ਬਦਮਾਸ਼ਾਂ ਨੂੰ ਸ਼ੱਕ ਹੋਇਆ ਕਿ ਪੁਲਿਸ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਰਹੀ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੁੱਟ ਦਿੱਤਾ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਸੀਨੀਅਰ ਪੁਲਿਸ ਅਧਿਕਾਰੀ ਮੀਟਿੰਗ ਕਰ ਰਹੇ ਹਨ।

ਇਹ ਵੀ ਪੜ੍ਹੋ

Tags :