2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ 'ਚ ਇੱਕ ਕਾਂਸਟੇਬਲ ਕਾਬੂ, ਬਾਕੀ ਲੁਟੇਰੇ ਫਰਾਰ

ਪੁਲਿਸ ਨੇ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਥਾਣਾ ਸਿਟੀ ਅਬੋਹਰ ਵਿੱਚ ਤਾਇਨਾਤ ਹੈ। ਜਿਸ ਦਾ ਨਾਮ ਆਸ਼ੀਸ਼ ਕੁਮਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ 'ਚ ਸਿਰਫ ਇੱਕ ਪੁਲਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ 4 ਲੋਕਾਂ ਦੀ ਗ੍ਰਿਫਤਾਰੀ ਬਾਕੀ ਹੈ।

Share:

ਪੰਜਾਬ ਦੇ ਸੰਗਰੂਰ '2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ 'ਚ ਬਠਿੰਡਾ ਪੁਲਿਸ ਨੇ ਇੱਕ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਸ਼ੀਸ਼ ਕੁਮਾਰ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ। ਹਾਲਾਂਕਿ ਪੁਲਿਸ ਨੇ ਬੀਤੇ ਦਿਨ ਹੀ ਲੁੱਟਿਆ ਗਿਆ ਸੋਨਾ ਬਰਾਮਦ ਕਰ ਲਿਆ ਸੀ। ਜਦਕਿ 4 ਦੋਸ਼ੀ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ। ਪੁਲਿਸ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 

ਲੁੱਟੇਰਿਆਂ ਨੇ ਪਾਈ ਹੋਈ ਸੀ ਪੁਲਿਸ ਦੀ ਵਰਦੀ

ਅਬੋਹਰ ਦੇ ਸੰਗਰੂਰ ਰੇਲਵੇ ਸਟੇਸ਼ਨ 'ਤੇ ਦਿੱਲੀ ਤੋਂ ਬਠਿੰਡਾ ਆ ਰਹੀ ਟਰੇਨ 'ਚੋਂ ਕਰੀਬ 2.25 ਕਰੋੜ ਰੁਪਏ ਦਾ ਸੋਨਾ, ਜਿਸ ਦਾ ਵਜ਼ਨ ਕਰੀਬ 3 ਕਿਲੋ 765 ਗ੍ਰਾਮ ਹੈ, ਨੂੰ ਅਣਪਛਾਤੇ ਵਿਅਕਤੀਆਂ ਨੇ ਲੁੱਟ ਲਿਆ। ਲੁੱਟ ਕਰਨ ਵਾਲੇ ਕੁਝ ਲੋਕਾਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਸੰਗਰੂਰ ਵਿੱਚ ਵਾਪਰੀ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਅਲਰਟ ਹੋ ਗਿਆ ਹੈ। ਬਠਿੰਡਾ ਪੁਲਿਸ ਨੂੰ ਇੱਕ ਵਾਹਨ ਵਿੱਚ ਸਵਾਰ ਕੁਝ ਵਿਅਕਤੀ ਮਿਲੇ। ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਲੁੱਟਿਆ ਹੋਇਆ ਸੋਨਾ ਬਰਾਮਦ ਕਰ ਲਿਆ ਗਿਆ ਪਰ ਪੁਲਸ ਦੇ ਕਾਬੂ ਆਉਣ 'ਤੇ ਸਾਰੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।

 

ਜਲਦ ਹੋਣਗੇ ਫਰਾਰ ਲੁਟੇਰੇ ਗ੍ਰਿਫਤਾਰ

ਸਿਵਲ ਲਾਈਨ ਥਾਣੇ ਦੇ ਐਸਐਚਓ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਹੋਰ ਲੋਕ ਪੁਲਿਸ ਲਈ ਚੁਣੌਤੀ ਬਣੇ ਹੋਏ ਹਨ। ਜਦੋਂ ਤੱਕ ਪੁਲਿਸ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਸ਼ਾਂਤੀ ਨਾਲ ਬੈਠਣਾ ਮੁਸ਼ਕਲ ਹੈ।

ਇਹ ਵੀ ਪੜ੍ਹੋ

Tags :