ਤਰਨਤਾਰਨ 'ਚ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਕਿਸਾਨ ਨੇ ਕਰਜ਼ਾ ਚੁੱਕ ਕੇ ਆਪਣੇ ਪੁੱਤਰ ਨੂੰ ਬਾਹਰ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਉਹ ਚਿੰਤਤ ਰਹਿਣ ਲੱਗਾ ਅਤੇ ਘਰ ਦੇ ਹਾਲਾਤ ਵੀ ਠੀਕ ਨਹੀਂ ਸਨ।

Share:

ਹਾਈਲਾਈਟਸ

  • ਲਾਸ਼ ਨੂੰ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ ਅਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ

ਤਰਨਤਾਰਨ ਦੇ ਪਿੰਡ ਰਾਮਪੁਰ ਭੂਤਵਿੰਡ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਲੂਕ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਨੇ ਕਰਜ਼ਾ ਚੁੱਕ ਕੇ ਆਪਣੇ ਪੁੱਤਰ ਨੂੰ ਬਾਹਰ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਉਹ ਚਿੰਤਤ ਰਹਿਣ ਲੱਗਾ ਅਤੇ ਘਰ ਦੇ ਹਾਲਾਤ ਵੀ ਠੀਕ ਨਹੀਂ ਸਨ। ਮ੍ਰਿਤਕ ਕਿਸਾਨ 'ਤੇ ਬੈਂਕਾਂ ਅਤੇ ਹੋਰਾਂ ਦਾ ਕਰੀਬ ਪੰਜ ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਾਰਨ ਕਿਸਾਨ ਪ੍ਰੇਸ਼ਾਨ ਸੀ। ਉਸਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ।

 

ਸਰਕਾਰੀ ਨੌਕਰੀ ਦੀ ਮੰਗ 

ਮ੍ਰਿਤਕ ਦੇ ਵਾਰਸਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਪੁਲਿਸ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ ਅਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ