National Highway 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,5 ਮੁਲਜ਼ਮ ਕਾਬੂ

ਮੁਲਜ਼ਮਾਂ ਦੀ ਪੰਜਾਬ ਹੀ ਨਹੀਂ ਦਿੱਲੀ ਅਤੇ ਹਰਿਆਣਾ ਦੀ ਪੁਲਿਸ ਵੀ ਕਰ ਰਹੀ ਸੀ ਭਾਲ, ਕਾਰ, 3 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ

Share:

Punjab News: ਪੰਜਾਬ ਪੁਲਿਸ ਨੇ ਨੈਸ਼ਨਲ ਹਾਈਵੇ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 5 ਮੁਲਜਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਇਹ ਗਿਰੋਹ ਜਲੰਧਰ ਅਤੇ ਲੁਧਿਆਣਾ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਨ੍ਹਾਂ ਦੀ ਭਾਲ ਪੰਜਾਬ ਹੀ ਨਹੀਂ ਦਿੱਲੀ ਅਤੇ ਹਰਿਆਣਾ ਦੀ ਪੁਲਿਸ ਵੀ ਕਰ ਰਹੀ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਗਿਰੋਹ ਦਿੱਲੀ ਤੋਂ ਚੱਲ ਰਿਹਾ ਸੀ। ਇਹ ਉੱਤਰੀ ਭਾਰਤ ਦੇ ਰਾਜਾਂ ਵਿੱਚ ਰਾਜ ਮਾਰਗਾਂ ਉੱਤੇ ਲੋਕਾਂ ਦਾ ਸ਼ਿਕਾਰ ਕਰਦਾ ਸੀ। ਪੁਲਿਸ ਨੇ ਇਸ ਗਰੋਹ ਦੇ 5 ਮੈਂਬਰਾਂ ਨੂੰ ਪਟਿਆਲਾ ਦੇ ਰਾਜਪੁਰਾ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਯਾਦਵ ਨੇ ਦੱਸਿਆ ਕਿ ਉਸ ਵਿਰੁੱਧ ਨਵੀਂ ਦਿੱਲੀ ਵਿੱਚ ਧਾਰਾ 307, 395, 392, 382,379 ਆਈਪੀਸੀ, ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਬੰਧਕ ਬਣਾਉਣ ਵਰਗੀਆਂ ਵਾਰਦਾਤਾਂ ਨੂੰ ਵੀ ਦਿੰਦੇ ਸਨ ਅੰਜਾਮ

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ ਅਤੇ 3 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾਂ ਮੁਲਜ਼ਮਾਂ ਕੋਲੋ ਪੌੜੀਆਂ, ਕਟਰ, ਪੇਚਾਂ ਅਤੇ ਹਥੌੜੇ ਵੀ ਬਰਾਮਦ ਹੋਏ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਾ ਸਿਰਫ ਕਾਰਾਂ ਸਗੋਂ ਘਰਾਂ 'ਚ ਵੀ ਦਾਖਲ ਹੁੰਦੇ ਸਨ ਅਤੇ ਲੁੱਟ-ਖੋਹ ਅਤੇ ਬੰਧਕ ਬਣਾਉਣ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਫਿਲਹਾਲ ਪੁਲਿਸ ਇਸ ਮਾਮਲੇ 'ਚ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ