Fazilka Accident: ਬੇਸਹਾਰਾ ਪਸ਼ੂਆਂ ਨੂੰ ਬਚਾਉਣ ਦੇ ਚੱਕਰ ਵਿੱਚ ਵਾਪਰਿਆ ਵੱਡਾ ਹਾਦਸਾ, ਕੈਂਟਰ-ਕਾਰ ਦੀ ਟੱਕਰ ਵਿੱਚ 2 ਦੀ ਮੌਤ

Fazilka Accident:  ਜਲਾਲਾਬਾਦ ਤੋਂ ਫਾਜ਼ਿਲਕਾ ਵੱਲ ਆ ਰਹੀ ਇੱਕ ਕਾਰ ਕਿੰਨੂ ਨਾਲ ਲੱਦੇ ਕੈਂਟਰ ਨਾਲ ਟਕਰਾ ਗਈ। ਜਿਸ ਵਿੱਚ ਕਾਰ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ, ਇੱਕ ਜ਼ਖ਼ਮੀ ਹੋ ਗਿਆ, ਜਦਕਿ ਕੈਂਟਰ ਚਾਲਕ ਵੀ ਜ਼ਖ਼ਮੀ ਹੋ ਗਿਆ।

Share:

Fazilka Accident: ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਲਾਲੋਵਾਲੀ ਨੇੜੇ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਰਾਤ 12 ਵਜੇ ਦਾ ਦੱਸਿਆ ਜਾ ਰਿਹਾ ਹੈ। ਜਲਾਲਾਬਾਦ ਤੋਂ ਫਾਜ਼ਿਲਕਾ ਵੱਲ ਆ ਰਹੀ ਇੱਕ ਕਾਰ ਕਿੰਨੂ ਨਾਲ ਲੱਦੇ ਕੈਂਟਰ ਨਾਲ ਟਕਰਾ ਗਈ। ਜਿਸ ਵਿੱਚ ਕਾਰ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ, ਇੱਕ ਜ਼ਖ਼ਮੀ ਹੋ ਗਿਆ, ਜਦਕਿ ਕੈਂਟਰ ਚਾਲਕ ਵੀ ਜ਼ਖ਼ਮੀ ਹੋ ਗਿਆ। ਇਸ ਤੋਂ ਪਹਿਲਾਂ ਸਵੇਰੇ ਵੀ ਇਸੇ ਥਾਂ 'ਤੇ ਹਾਦਸਾ ਵਾਪਰ ਗਿਆ ਸੀ, ਜਿਸ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਸੀ।

ਕਾਰ ਦੇ ਪਰਖੱਚੇ ਤੱਕ ਉੜ ਗਏ

ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਸੋਮਵਾਰ ਸਵੇਰੇ ਬੇਸਹਾਰਾ ਪਸ਼ੂਆਂ ਨੂੰ ਬਚਾਉਂਦੇ ਹੋਏ ਕੈਂਟਰ ਲਾਲੋਵਾਲੀ ਨੇੜੇ ਦਰੱਖਤ ਨਾਲ ਜਾ ਟਕਰਾਇਆ, ਜਿਸ ਕਾਰਨ ਟਰੱਕ ਸਵਾਰ ਦੀ ਮੌਤ ਹੋ ਗਈ। ਜਦੋਂ ਕਿ ਦੇਰ ਸ਼ਾਮ ਉਕਤ ਕੈਂਟਰ ਵਿੱਚ ਭਰੀਆਂ ਬੋਰੀਆਂ ਨੂੰ ਦੂਜੇ ਕੈਂਟਰ ਵਿੱਚ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਰਾਤ ਕਰੀਬ 12 ਵਜੇ ਜਲਾਲਾਬਾਦ ਤੋਂ ਫਾਜ਼ਿਲਕਾ ਵੱਲ ਆ ਰਹੀ ਇਕ ਕਾਰ ਅਤੇ ਅਬੋਹਰ ਤੋਂ ਅੰਮ੍ਰਿਤਸਰ ਜਾ ਰਹੇ ਕਿੰਨੂ ਨਾਲ ਭਰੇ ਕੈਂਟਰ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ।

ਸੜਕ ਸੁਰੱਖਿਆ ਬਲ ਨੇ ਜ਼ਖਮੀਆਂ ਨੂੰ ਹਸਪਤਾਲ 'ਚ ਕਰਵਾਇਆ ਦਾਖਲ 

ਇਸ ਦੌਰਾਨ ਆਸ-ਪਾਸ ਦੇ ਲੋਕਾਂ ਅਤੇ ਸੜਕ ਸੁਰੱਖਿਆ ਬਲ ਨੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਇਸ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਇੱਕ ਨੌਜਵਾਨ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਕੈਂਟਰ ਚਾਲਕ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਜਿਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਮੌਕੇ ’ਤੇ ਪੁੱਜੇ ਡੀਐਸਪੀ ਸੁਬੇਗ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਥਾਣਾ ਸਦਰ ਪੁਲਿਸ ਨੂੰ ਮਿਲੀ ਸੀ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪੁੱਜੇ। ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਉਹ ਝੋਟਿਆਂਵਾਲੀ ਅਤੇ ਜੰਡਵਾਲਾ ਦੇ ਦੱਸੇ ਜਾਂਦੇ ਹਨ। ਫ਼ਿਲਹਾਲ ਇਸ ਸਬੰਧੀ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ