ਅੰਮ੍ਰਿਤਸਰ ਸਿਹਤ ਵਿਭਾਗ ਦੀਆਂ ਫੂਡ ਸੇਫਟੀ ਟੀਮਾਂ ਵੱਲੋਂ ਵੱਡੀ ਕਾਰਵਾਈ

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ ਸਿਹਤ ਵਿਭਾਗ ਦੀਆਂ ਫੂਡ ਸੇਫਟੀ ਟੀਮਾਂ ਸਰਗਰਮ ਹੋ ਗਈਆਂ ਹਨ। ਅੱਜ ਦੂਜੇ ਦਿਨ ਟੀਮਾਂ ਵੱਲੋਂ ਸ਼ਹਿਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬਿਨ੍ਹਾਂ ਕਿਸੇ ਦੇਰੀ ਦੇ ਸਭ ਤੋਂ ਪਹਿਲਾਂ ਘਟੀਆ ਸਾਮਾਨ ਤਿਆਰ ਕਰਨ ਵਾਲਿਆਂ ਦਾ ਚਲਾਨ ਕੱਟਿਆ ਗਿਆ। ਇਸੇ ਸਿਲਸਿਲੇ ਵਿੱਚ ਡਿਲੀਵਰੀ ਲਈ ਤਿਆਰ ਕੀਤੇ ਜਾ […]

Share:

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ ਸਿਹਤ ਵਿਭਾਗ ਦੀਆਂ ਫੂਡ ਸੇਫਟੀ ਟੀਮਾਂ ਸਰਗਰਮ ਹੋ ਗਈਆਂ ਹਨ। ਅੱਜ ਦੂਜੇ ਦਿਨ ਟੀਮਾਂ ਵੱਲੋਂ ਸ਼ਹਿਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬਿਨ੍ਹਾਂ ਕਿਸੇ ਦੇਰੀ ਦੇ ਸਭ ਤੋਂ ਪਹਿਲਾਂ ਘਟੀਆ ਸਾਮਾਨ ਤਿਆਰ ਕਰਨ ਵਾਲਿਆਂ ਦਾ ਚਲਾਨ ਕੱਟਿਆ ਗਿਆ। ਇਸੇ ਸਿਲਸਿਲੇ ਵਿੱਚ ਡਿਲੀਵਰੀ ਲਈ ਤਿਆਰ ਕੀਤੇ ਜਾ ਰਹੇ ਪੈਠਾ ਦੀ ਫੈਕਟਰੀ ’ਤੇ ਵੀ ਛਾਪਾ ਮਾਰਿਆ ਗਿਆ ਅਤੇ ਪੈਠਾ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ।

ਕੀ ਕਹਿਦੇ ਹਨ ਅਧਿਕਾਰੀ–

ਸਹਾਇਕ ਫੂਡ ਸੇਫਟੀ ਕਮਿਸ਼ਨਰ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਇਹ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਬਹੁਤ ਹੀ ਗੈਰ-ਸਫਾਈ ਵਾਲੇ ਤਰੀਕੇ ਨਾਲ ਤਿਆਰ ਕੀਤਾ ਜਾ ਰਿਹਾ ਸੀ। ਜਿਨ੍ਹਾਂ ਦੇ ਤੁਰੰਤ ਚਲਾਨ ਕੱਟ ਦਿੱਤਾ ਗਿਆ। ਇਸ ਦੇ ਨਾਲ ਹੀ 6 ਕੁਇੰਟਲ ਪੇਠਾ ਸੀਲ ਕਰ ਦਿੱਤਾ ਗਿਆ ਹੈ। ਇਹ ਉਹ ਪੇਠਾ ਹੈ ਜੋ ਸਟਾਕ ਵਿੱਚ ਤਿਆਰ ਪਿਆ ਸੀ। ਉਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਜੇਕਰ ਸੈਂਪਲ ਠੀਕ ਪਾਏ ਗਏ ਤਾਂ ਉਨ੍ਹਾਂ ਨੂੰ ਪੇਠਾ ਫੈਕਟਰੀ ਮਾਲਕ ਦੇ ਹਵਾਲੇ ਕਰ ਦਿੱਤਾ ਜਾਵੇਗਾ, ਨਹੀਂ ਤਾਂ ਉਨ੍ਹਾਂ ਨੂੰ ਨਸ਼ਟ ਕਰ ਦਿੱਤਾ ਜਾਵੇਗਾ।