Divider ਨਾਲ ਟਕਰਾਈ ਮਾਰੂਤੀ ਕਾਰ, ਇੱਕ ਨੌਜਵਾਨ ਦੀ ਮੌਤ, ਦੋ ਭੈਣਾਂ ਦੇ ਇਕਲੌਤੇ ਭਰਾ ਸੀ ਮ੍ਰਿਤਕ

15 ਫਰਵਰੀ ਨੂੰ ਮ੍ਰਿਤਕ ਨੇ ਜਾਣਾ ਸੀ ਕੈਨੇਡਾ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ

Share:

Punjab News: ਬਰਨਾਲਾ-ਮੋਗਾ ਕੌਮੀ ਮਾਰਗ ’ਤੇ ਨਿਰਮਾਣ ਅਧੀਨ ਟੋਲ ਪਲਾਜ਼ਾ ’ਤੇ ਉਸ ਸਮੇਂ ਇੱਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਮਾਰੂਤੀ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇੰਨ੍ਹਾਂ ਖਤਰਨਾਕ ਸੀ ਕਿ ਕਾਰ ਚ ਸਵਾਰ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। 15 ਫਰਵਰੀ ਨੂੰ ਹੀ ਉਸਨੇ ਕੈਨੇਡਾ ਜਾਣਾ ਸੀ। ਵਿਦੇਸ਼ ਜਾਣ ਲਈ ਤਿਆਰੀਆ ਵੀ ਕੀਤੀਆ ਜਾ ਰਹੀਆਂ ਸਨ। ਪਰ ਕੁਦਰਤ ਨੂੰ ਕੁੱਝ ਹੋਰ ਹੀ ਮੰਜੂਰ ਸੀ।

ਪੁਲਿਸ ਨੇ ਲਾਸ਼ ਨੂੰ ਲਿਆ ਕਬਜੇ ਵਿੱਚ

ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਜੰਟ ਸਿੰਘ ਅਤੇ ਉਸ ਦਾ ਦੋਸਤ ਜਗਸੀਰ ਸਿੰਘ ਆਪਣੀ ਮਾਰੂਤੀ ਕਾਰ ਵਿੱਚ ਨਿਹਾਲ ਸਿੰਘ ਵਾਲਾ ਤੋਂ ਬਰਨਾਲਾ ਨੂੰ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਮੱਲੀਆਂ ਸਥਿਤ ਟੋਲ ਪਲਾਜ਼ਾ 'ਤੇ ਪਹੁੰਚਿਆ ਤਾਂ ਉਸ ਦੀ ਮਾਰੂਤੀ ਕਾਰ ਟੋਲ ਪਲਾਜ਼ਾ ਦੇ ਡਿਵਾਈਡਰ ਨਾਲ ਟਕਰਾ ਗਈ ਕਿਉਂਕਿ ਉਥੇ ਨਾ ਤਾਂ ਬਿਜਲੀ ਦੀਆਂ ਲਾਈਟਾਂ ਸਨ ਅਤੇ ਨਾ ਹੀ ਕੋਈ ਸਾਈਨ ਬੋਰਡ। ਉਧਰ ਘਟਨਾ ਜਾਣਕਾਰੀ ਮਿਲਦੇ ਹੀ ਸਥਾਨਿਕ ਪੁਲਿਸ ਮੌਕੇ ਤੇ ਪੁੱਜੀ। ਪੁਲਿਸ ਵੱਲੋਂ ਲਾਸ਼ ਅਤੇ ਕਾਰ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ