ਮੋਗਾ 'ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਫਟੇ 3 ਸਿਲੰਡਰ

ਫਾਇਰ ਬ੍ਰਿਗੇਡ ਕਰਮਚਾਰੀ ਨੇ ਦੱਸਿਆ ਕਿ ਸਾਨੂੰ ਵਿਧਾਇਕ ਦੇ ਦਫਤਰ ਤੋਂ ਫੋਨ ਆਇਆ ਸੀ ਕਿ ਦੁਕਾਨ ਨੂੰ ਅੱਗ ਲੱਗੀ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਦੋ ਗੱਡੀਆਂ ਨਾਲ ਅੱਗ 'ਤੇ ਕਾਬੂ ਪਾਇਆ।

Share:

ਮੋਗਾ ਦੇ ਬਾਘਾ ਪੁਰਾਣਾ ਵਿੱਚ ਇੱਕ ਰਿਪੇਅਰਿੰਗ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸਿਲੰਡਰ ਦਾ ਧਮਾਕਾ ਦੱਸਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਦਸੇ ਵਿੱਚ ਫਰਿੱਜ, ਏਸੀ, ਐਲਈਡੀ ਸੜ ਕੇ ਸੁਆਹ ਹੋ ਗਏ। 

ਕੀ ਹੈ ਪੂਰਾ ਮਾਮਲਾ

ਦੁਕਾਨਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੋਗਾ ਰੋਡ ’ਤੇ ਉਸ ਦੀ ਮੁਰੰਮਤ ਦੀ ਦੁਕਾਨ ਹੈ। ਉਹ ਆਪਣੀ  ਦੁਕਾਨ ਖੋਲ੍ਹ ਕੇ ਬਾਜ਼ਾਰ ਚਲਾ ਗਿਆ। ਉਸਦੇ ਪਿਛੋ ਦੁਕਾਨ ਨੂੰ ਅੱਗ ਲੱਗ ਗਈ। ਨਾਲ ਲੱਗਦੀ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਸਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਜਦੋਂ ਮੈਂ ਦੁਕਾਨ 'ਤੇ ਪਹੁੰਚਿਆ ਤਾਂ ਦੇਖਿਆ ਕਿ ਦੁਕਾਨ 'ਚ ਭਿਆਨਕ ਅੱਗ ਲੱਗੀ ਹੋਈ ਸੀ।

ਸਮਾਨ ਸੜ ਕੇ ਸੁਆਹ

ਦੁਕਾਨ ਵਿੱਚ 3 ਸਿਲੰਡਰ ਵੀ ਸਨ ਜੋ ਅੱਗ ਲੱਗਣ ਕਾਰਨ ਫਟ ਗਏ। ਦੁਕਾਨ ਦਾ ਫਰਿੱਜ, ਏ.ਸੀ., ਐਲ.ਈ.ਡੀ, ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਖੁਸ਼ਕਿਸਮਤੀ ਇਹ ਰਹੀ ਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
 

ਇਹ ਵੀ ਪੜ੍ਹੋ