A matter related to the security of prisons: ਪੰਜਾਬ ਪੁਲਿਸ ਅੱਜ ਹਾਈਕੋਰਟ 'ਚ ਪੇਸ਼ ਕਰੇਗੀ ਆਪਣੀ ਰਿਪੋਰਟ

Court ਨੇ ਪ੍ਰਗਤੀ ਰਿਪੋਰਟ ਤਲਬ ਕੀਤੀ ਸੀ। ਜਦੋਂ ਕਿ ਹਾਈਕੋਰਟ ਨੇ ਐਸਆਈਟੀ ਨੂੰ ਲਾਰੈਂਸ ਦੀ ਇੰਟਰਵਿਊ ਨਾਲ ਸਬੰਧਤ ਮਾਮਲੇ ਦੀ ਰਿਪੋਰਟ ਤਿੰਨ ਮਹੀਨਿਆਂ ਵਿੱਚ ਸੌਂਪਣ ਦੇ ਹੁਕਮ ਦਿੱਤੇ ਸਨ।

Share:

Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜਾਬ (Punjab) ਦੀਆਂ ਜੇਲ੍ਹਾਂ ਦੀ ਸੁਰੱਖਿਆ ਨਾਲ ਸਬੰਧਤ ਮਾਮਲੇ ਵਿੱਚ ਸੁਣਵਾਈ ਅੱਜ ਹੋਵੇਗੀ। ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਚੁੱਕੇ ਗਏ ਕਦਮਾਂ ਦੀ ਪ੍ਰਗਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਪੁਲਿਸ ਵਿਭਾਗ ਵੱਲੋਂ ਅਦਾਲਤ ਨੂੰ ਦੱਸਿਆ ਜਾਵੇਗਾ ਕਿ ਉਨ੍ਹਾਂ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਲਈ ਕੀ ਕਦਮ ਚੁੱਕੇ ਹਨ।

 ਜੇਲ੍ਹ ਸੁਰੱਖਿਆ ਲਈ ਚੁੱਕੇ ਗਏ ਕਦਮ

ਅਦਾਤਲ ਵਿੱਚ ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਲਈ ਕਈ ਕਦਮ ਚੁੱਕੇ ਗਏ ਹਨ। ਬਠਿੰਡਾ, ਅੰਮ੍ਰਿਤਸਰ ਕਪੂਰਥਲਾ, ਨਾਭਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਜੇਲ੍ਹਾਂ ਵਿੱਚ ਫੁੱਲ ਬਾਡੀ ਸਕੈਨਰ ਲਗਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਇਸ ਮਹੀਨੇ ਟੈਂਡਰ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਇਸ ਤੋਂ ਬਾਅਦ ਸਕੈਨਰ ਲਗਾਉਣ ਦੀ ਪ੍ਰਕਿਰਿਆ 5 ਮਹੀਨਿਆਂ 'ਚ ਹੋਵੇਗੀ। ਲੁਧਿਆਣਾ ਵਿੱਚ ਉੱਚ ਸੁਰੱਖਿਆ ਵਾਲੀ ਜੇਲ੍ਹ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜੋ ਵੀ ਹੋਰ ਕੰਮ ਕੀਤਾ ਗਿਆ ਹੈ, ਉਸ ਦੀ ਰਿਪੋਰਟ ਅਦਾਲਤ ਵਿੱਚ ਦਿੱਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਨੂੰ ਕਿਹਾ ਸੀ ਕਿ ਕੈਦੀਆਂ ਲਈ ਜੇਲ੍ਹਾਂ ਵਿੱਚ ਵਾਧੂ ਬੈਰਕਾਂ ਬਣਾਈਆਂ ਜਾਣਗੀਆਂ। ਇਹ ਕੰਮ ਕਰੀਬ ਡੇਢ ਸਾਲ ਵਿੱਚ ਪੂਰਾ ਹੋ ਜਾਵੇਗਾ। ਇਸ ਤੋਂ ਇਲਾਵਾਂ ਸੁਰੱਖਿਆ ਪ੍ਰਬੰਧ 3 ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ।

ਇਹ ਵੀ ਪੜ੍ਹੋ