ਭਲਕੇ ਕੇਂਦਰ ਤੇ ਕਿਸਾਨਾਂ ਦੀ ਚੰਡੀਗੜ੍ਹ ਹੋਵੇਗੀ ਮੀਟਿੰਗ,14 ਕਿਸਾਨ ਆਗੂ ਮੀਟਿੰਗ 'ਚ ਹੋਣਗੇ ਸ਼ਾਮਲ

ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦਾ 28 ਮੈਂਬਰੀ ਵਫ਼ਦ ਸ਼ਿਰਕਤ ਕਰੇਗਾ ਅਤੇ ਕਿਸਾਨਾਂ ਦਾ ਪੱਖ ਪੂਰੀ ਮਜਬੂਤੀ ਨਾਲ ਰੱਖੇਗਾ। ਕੱਲ੍ਹ ਸਵੇਰੇ 6 ਵਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ  ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਣਗੇ।

Courtesy: ਡੱਲੇਵਾਲ ਐਂਬੂਲੈਂਸ ਰਾਹੀਂ ਮੀਟਿੰਗ 'ਚ ਸ਼ਾਮਲ ਹੋਣ ਲਈ ਰਵਾਨਾ ਹੋਣਗੇ

Share:

ਅੱਜ 113ਵੇਂ ਦਿਨ ਵੀ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਿਹਾ। ਸਵੇਰੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਪੱਤਰ ਭੇਜ ਕੇ ਸੂਚਿਤ ਕੀਤਾ ਹੈ ਕਿ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ, ਸੈਕਟਰ-26, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਹੋਵੇਗੀ। ਪਹਿਲਾਂ ਇਹ ਮੀਟਿੰਗ 19 ਮਾਰਚ ਨੂੰ ਸ਼ਾਮ 5 ਵਜੇ ਹੋਣ ਦਾ ਸਮਾਂ ਨਿਰਧਾਰਤ ਸੀ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦਾ 28 ਮੈਂਬਰੀ ਵਫ਼ਦ ਸ਼ਿਰਕਤ ਕਰੇਗਾ ਅਤੇ ਕਿਸਾਨਾਂ ਦਾ ਪੱਖ ਪੂਰੀ ਮਜਬੂਤੀ ਨਾਲ ਰੱਖੇਗਾ। ਕੱਲ੍ਹ ਸਵੇਰੇ 6 ਵਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ  ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਣਗੇ।

19 ਮਾਰਚ ਭਲਕੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕਰਨ ਜਾਣ ਵਾਲੇ ਆਗੂ ਦੀ ਸੂਚੀ ਇਸ ਪ੍ਰਕਾਰ ਹੈ। 

1 ਸਰਵਨ ਸਿੰਘ ਪੰਧੇਰ ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ ਪੰਜਾਬ 
2 ਦਿਲਬਾਗ ਸਿੰਘ ਹਰੀਗੜ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ ਆਜਾਦ
3 ਸੁਖਵਿੰਦਰ ਕੌਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ
4 ਅਮਰਜੀਤ ਸਿੰਘ ਮੋਹੜੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਹਰਿਆਣਾ
5 ਮਨਜੀਤ ਸਿੰਘ ਰਾਏ ਭਾਰਤੀ ਕਿਸਾਨ ਯੂਨੀਅਨ ਦੋਆਬਾ
6 ਚਮਕੌਰ ਸਿੰਘ ਉਸਮਾਨ ਵਾਲਾ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ
7 ਗੁਰਧਿਆਨ ਸਿੰਘ ਸਿਉਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾ
8 ਮਲਕੀਤ ਸਿੰਘ ਗੁਲਾਮੀਵਾਲਾ ਕਿਸਾਨ ਮਜਦੂਰ ਮੋਰਚਾ ਪੰਜਾਬ
9 ਪੀ ਟੀ ਜੋਨ ਜੈਵਿਕ ਕਿਸਾਨ ਸੰਗਠਨ ਕੇਰਲਾ
10 ਦਿਲਬਾਗ ਸਿੰਘ ਗਿੱਲ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ
11 ਨੰਦ ਕੁਮਾਰ ਪੀ ਐਫ ਐਫ ਤਾਮਿਲਨਾਡੂ
12 ਉਕਾਰ ਸਿੰਘ ਭੰਗਾਲਾ ਕਿਸਾਨ ਮਜਦੂਰ ਹਿਤਕਾਰੀ ਸਭਾ
13 ਰਣਜੀਤ ਸਿੰਘ ਰਾਜੂ ਜੀ ਕੇ ਐੱਸ ਰਾਜਸਥਾਨ
14 ਸਤਨਾਮ ਸਿੰਘ ਬਹਿਰੂ ਇੰਡੀਅਨ ਫਾਰਮਰ ਐਸੋਸੀਏਸ਼ਨ

ਇਹ ਵੀ ਪੜ੍ਹੋ