Punjab Police ਨੇ ਬੰਬੀਹਾ ਗੈਂਗ ਦਾ ਮੈਂਬਰ ਕੀਤਾ ਗ੍ਰਿਫਤਾਰ, ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਕੇ ਕਰਦਾ ਸੀ ਸਪਲਾਈ

ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਸਨਸਰਾਂ ਦੇ ਖਿਲਾਫ ਜਿਹੜੀ ਮੁਹਿੰਮ ਛੇੜੀ ਹੋਈ ਹੈ ਉਸਦੇ ਤਹਿਤ ਵੱਡੀ ਸਫਲਤਾ ਮਿਲੀ। ਕਪੂਰਥਲਾ ਪੁਲਿਸ ਨੇ ਬੰਬੀਹਾ ਗੈਂਗ ਦੇ ਇੱਕ ਅਜਿਹੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ ਜਿਹੜਾ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ। ਇਸ ਮੁਲਜ਼ਮ ਤੇ 26 ਕਰੀਬ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਸਖਤੀ ਨਾਲ ਪੁੱਛਗਿੱਛ ਵਿੱਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ। 

Share:

ਪੰਜਾਬ ਨਿਊਜ। ਫਗਵਾੜਾ, ਕਪੂਰਥਲਾ 'ਚ ਪੁਲਿਸ ਨੇ ਬੰਬੀਹਾ ਗਿਰੋਹ ਦੇ ਇਕ ਸਰਗਨੇ ਨੂੰ ਹਰਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਕੇ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦਿੱਤੀ ਹੈ। ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਦਰ ਦੇ ਐਸਐਚਓ ਬਲਵਿੰਦਰ ਸਿੰਘ ਨੇ 12 ਮਾਰਚ 2024 ਨੂੰ ਦਿਲਦਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਜੇਠੂਵਾਲ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ 9 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ।

ਮੁਲਜ਼ਮ ਦਿਲਦਾਰ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਪਿਸਤੌਲ ਵਿਸ਼ਾਲ ਉਰਫ ਵਿੱਕੀ ਪੁੱਤਰ ਸਾਬ ਸਿੰਘ ਵਾਸੀ ਪਿੰਡ ਸੋਢੀ ਥਾਣਾ ਸਦਰ ਪਿੱਪਲੀ ਜ਼ਿਲ੍ਹਾ ਕੁਰੂਕਸ਼ੇਤਰ ਤੋਂ ਲਿਆਇਆ ਸੀ, ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਵਿਸ਼ਾਲ ਉਰਫ ਵਿੱਕੀ ਦਾ ਨਾਮ ਲਿਆ ਗਿਆ ਸੀ ਕਤਲ ਦੇ ਇੱਕ ਮਾਮਲੇ ਵਿੱਚ ਕੁਰੂਕਸ਼ੇਤਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਅਤੇ ਪੁੱਛ-ਪੜਤਾਲ ਮਗਰੋਂ ਉਸ ਦੇ ਘਰੋਂ 32 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਹੋਇਆ।

ਗ੍ਰਿਫਤਾਰ ਮੁਲਜ਼ਮ 'ਤੇ ਹਨ 26 ਮੁਕਦਮੇ ਦਰਜ

ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਵਿਸ਼ਾਲ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸ ਦੇ ਬੰਬੀਹਾ ਗਰੁੱਪ ਨਾਲ ਸਬੰਧ ਹਨ ਅਤੇ ਉਹ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਕੇ ਵੱਖ-ਵੱਖ ਥਾਵਾਂ 'ਤੇ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਵਿਸ਼ਾਲ ਹਰਿਆਣਾ ਦੇ ਕੁਰੂਕਸ਼ੇਤਰ ਇਲਾਕੇ ਵਿੱਚ ਕਈ ਤਰ੍ਹਾਂ ਦੇ ਅਪਰਾਧਾਂ ਨੂੰ ਅੰਜਾਮ ਦੇਣ ਲਈ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੇ ਕੁੱਲ 26 ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਸ਼ਾਲ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਕੋਲੋਂ ਹੋਰ ਵੀ ਸੁਰਾਗ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ