ਪਰਿਵਾਰ 'ਤੇ ਡਿੱਗਾ ਦੁੱਖਾਂ ਦਾ ਪਹਾੜ, ਗੁਰਦਾਸਪੁਰ ਦੇ ਵਿਅਕਤੀ ਦੀ ਲੇਬਨਾਨ ਵਿੱਚ ਹੋਈ ਮੌਤ

ਗੁਰਮੁਖ ਸਿੰਘ ਆਪਣੇ ਪਰਿਵਾਰ ਦੀ ਦੇਖਭਾਲ ਕਰਨ ਵਾਲਾ ਇਕੱਲਾ ਵਿਅਕਤੀ ਸੀ। ਉਸ ਦੀ ਮੌਤ ਤੋਂ ਬਾਦ ਪਰਿਵਾਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਬਚਿਆ ਹੈ।

Share:

ਗੁਰਦਾਸਪੁਰ ਦੇ ਪਿੰਡ ਛੋਟਾ ਨੰਗਲ ਦੇ ਇੱਕ ਵਿਅਕਤੀ ਦੀ ਲੇਬਨਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਗੁਰਮੁਖ ਸਿੰਘ ਵਜੋਂ ਹੋਈ ਹੈ। ਉਹ 14 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ।
ਪਿੱਛੇ ਛੱਡ ਗਿਆ ਤਿੰਨ ਬੱਚੇ 
ਇਸ ਦੀ ਸੂਚਨਾ ਮਿਲਦੇ ਹੀ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਗੁਰਮੁੱਖ ਸਿੰਘ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ। 

ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਬੇਨਤੀ
ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰ ਹੋਣ ਕਾਰਨ ਉਹ ਵਿਦੇਸ਼ ਤੋਂ ਮ੍ਰਿਤਕ ਦੇਹ ਲਿਆਉਣ ਤੋਂ ਅਸਮਰੱਥ ਹਨ। ਇਸ ਲਈ ਪਰਿਵਾਰ ਨੇ ਸਮਾਜਿਕ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਮੁਖ ਸਿੰਘ ਦੀ ਦੇਹ ਵਿਦੇਸ਼ ਤੋਂ ਲਿਆਉਣ ਵਿੱਚ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ