ਮੋਗਾ ‘ਚ ਵਿੱਚ ਫਿਰ ਹੋਇਆ ਦਰਦਨਾਕ ਹਾਦਸਾ, ਟਰੱਕ ਅਤੇ ਕਾਰ ਦੀ ਜ਼ਬਰਦਸਤ ਟੱਕਰ ‘ਚ 5 ਲੋਕਾਂ ਦੀ ਮੌਤ

ਪੰਜਾਬ ਦੇ ਮੋਗਾ ‘ਚ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ […]

Share:

ਪੰਜਾਬ ਦੇ ਮੋਗਾ ‘ਚ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਹੈ।

ਜਾਂਚ ਵਿੱਚ ਜੁਟੀ ਪੁਲਿਸ

ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਤਾਇਬਾ ਦੇ ਵਸਨੀਕ ਵਜੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਘਟਨਾ ਸਵੇਰੇ ਢਾਈ ਤੋਂ ਤਿੰਨ ਵਜੇ ਦੇ ਦਰਮਿਆਨ ਵਾਪਰੀ।

ਐਤਵਾਰ ਨੂੰ ਵੀ ਵਾਪਰਿਆ ਸੀ ਹਾਦਸਾ

ਦੱਸ ਦੇਈਏ ਕਿ ਐਤਵਾਰ ਨੂੰ ਵੀ ਮੋਗਾ ਦੇ ਅਜੀਤਵਾਲ ਕਸਬੇ ਕੋਲ ਇੱਕ ਸੜਕ ਹਾਦਸਾ ਵਾਪਰਿਆ ਸੀ। ਫਾਜ਼ਿਲਕਾ ਦੇ ਪਿੰਡ ਫੌਜਾ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਹੀ ਲਾੜੇ ਦੀ ਕਾਰ ਸੜਕ ‘ਤੇ ਖੜ੍ਹੀ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਹਾਦਸੇ ਵਿੱਚ ਲਾੜੇ ਸੁਖਬਿੰਦਰ ਸਿੰਘ ਸਮੇਤ ਚਾਰ ਦੀ ਮੌਤ ਹੋ ਗਈ ਸੀ।