ਭਰਾ ਦੇ ਘਰੋਂ ਬੇਟੇ ਨਾਲ ਰੋਟੀ ਖਾ ਕੇ ਘਰ ਪਰਤ ਰਹੇ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ, ਬੇਟੇ ਦੇ ਸਾਹਮਣੇ ਪਿਉ ਦੀ ਮੌਤ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਦੋਸ਼ੀ ਕਾਰ ਚਾਲਕ ਦਵਿੰਦਰ ਸਿੰਘ ਖਿਲਾਫ ਥਾਣਾ ਹਠੂਰ 'ਚ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Share:

ਜਗਰਾਓਂ 'ਚ ਭਰਾ ਦੇ ਘਰੋਂ ਬੇਟੇ ਨਾਲ ਰੋਟੀ ਖਾ ਕੇ ਘਰ ਪਰਤ ਰਹੇ ਵਿਅਕਤੀ ਨੂੰ ਬੇਟੇ ਦੇ ਸਾਹਮਣੇ ਇੱਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਖੂਨ ਨਾਲ ਲੱਥਪੱਥ ਪਿਤਾ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਜਿੰਦਰ ਵਾਸੀ ਬੁਰਜ ਕੁਲਾਰ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਲੜਕੇ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਕਾਰ ਚਾਲਕ ਦੋਸ਼ੀ ਦਵਿੰਦਰ ਸਿੰਘ ਖਿਲਾਫ ਥਾਣਾ ਹਠੂਰ 'ਚ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਕਾਰ ਚਾਲਕ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਚਾਚੇ ਦੇ ਘਰ ਗਏ ਸਨ ਰੋਟੀ ਖਾਣ

ਇਸ ਮਾਮਲੇ ਸਬੰਧੀ ਥਾਣਾ ਹਠੂਰ ਦੇ ਐਸਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੀੜਤ ਗੁਰਮੁੱਖ ਸਿੰਘ ਵਾਸੀ ਬੁਰਜ ਕੁਲਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਪਿਤਾ ਨਾਲ ਆਪਣੇ ਚਾਚੇ ਦੇ ਘਰ ਰੋਟੀ ਖਾਣ ਗਿਆ ਸੀ। ਰੋਟੀ ਖਾਣ ਤੋਂ ਬਾਅਦ ਉਹ ਪੈਦਲ ਹੀ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਹਠੂਰ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੇ ਪਿਤਾ ਉਸ਼ਲ ਕੇ ਕਾਫੀ ਦੂਰ ਜਾ ਡਿੱਗੇ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਹ ਆਪਣੇ ਖੂਨ ਨਾਲ ਲਥਪਥ ਪਿਤਾ ਨੂੰ ਹਸਪਤਾਲ ਲੈ ਕੇ ਜਾ ਰਿਹਾ ਸੀ, ਪਰ ਪਿਤਾ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ