ਇਲਾਜ ਦੌਰਾਨ ਇੱਕ ਗਰਭਵਤੀ ਔਰਤ ਦੀ ਮੌਤ

ਅੰਮ੍ਰਿਤਸਰ ਦੇ ਤਰਨਤਾਰਨ ਰੋਡ ‘ਤੇ ਸਥਿਤ ਨਿਜੀ ਹਸਪਤਾਲ ‘ਚ ਇਲਾਜ ਦੌਰਾਨ ਇੱਕ ਗਰਭਵਤੀ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮ੍ਰਿਤਕ ਔਰਤ ਦੇ ਪਰਿਵਾਰ ਵੱਲੋਂ ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦਾ ਦੋਸ਼ ਲਾਂਦੇ ਹੋਏ ਲਾਸ਼ ਨੂੰ ਸੀ ਡਿਵੀਜ਼ਨ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ […]

Share:

ਅੰਮ੍ਰਿਤਸਰ ਦੇ ਤਰਨਤਾਰਨ ਰੋਡ ‘ਤੇ ਸਥਿਤ ਨਿਜੀ ਹਸਪਤਾਲ ‘ਚ ਇਲਾਜ ਦੌਰਾਨ ਇੱਕ ਗਰਭਵਤੀ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮ੍ਰਿਤਕ ਔਰਤ ਦੇ ਪਰਿਵਾਰ ਵੱਲੋਂ ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦਾ ਦੋਸ਼ ਲਾਂਦੇ ਹੋਏ ਲਾਸ਼ ਨੂੰ ਸੀ ਡਿਵੀਜ਼ਨ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਔਰਤ ਦੇ ਪਤੀ ਨੇ ਦੱਸਿਆ ਕਿ ਉਹ ਪਿੰਡ ਮਲਕਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਪਤਨੀ ਗਰਭਵਤੀ ਸੀ ਅਤੇ ਸੁਲਤਾਨਵਿੰਡ ਰੋਡ ’ਤੇ ਇੱਕ ਨਰਸ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਸੀ। ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਹੋਣ ’ਤੇ ਉਸ ਦੀ ਪਤਨੀ ਨੂੰ ਤਰਨਤਾਰਨ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕ ਔਰਤ ਦੇ ਪਤੀ ਦਾ ਕਹਿਣਾ ਹੈ ਕਿ ਡਾਕਟਰਾਂ ਦੀ ਲਾਪਰਵਾਹੀ ਦੇ ਚਲਦੇ ਉਸ ਦੀ ਪਤਨੀ ਦੀ ਮੌਤ ਹੋਈ ਹੈ ਜਿਸ ਕਾਰਨ ਉਸ ਨੇ ਹੁਣ ਡਾਕਟਰਾਂ ਖਿਲਾਫ ਕੇਸ ਦਰਜ ਕਰਵਾਇਆ ਹੈ ਅਤੇ ਉਹ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕਰਦਾ ਹੈ।
ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਔਰਤ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਤੱਕ ਪਹੁੰਚ ਕੀਤੀ ਹੈ ਅਤੇ ਫਿਲਹਾਲ ਪੁਲਿਸ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ।