ਪਠਾਨਕੋਟ ’ਚ ਹਾਦਸੇ ਦਾ ਸ਼ਿਕਾਰ ਹੋਈ ਇੱਕ ਨਿੱਜੀ ਸਕੂਲ ਦੀ ਬੱਸ, ਦਰਜਨ ਬੱਚੇ ਜ਼ਖਮੀ

ਵੀਰਵਾਰ ਸਵੇਰੇ ਪਠਾਨਕੋਟ ਵਿੱਚ ਉਸ ਸਮੇਂ ਇਕ ਹਾਦਸਾ ਵਾਪਰ ਗਿਆ ਜਦੋਂ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਟੇਕ ਕਰਨ ਕਾਰਨ ਸਕੂਲ ਬੱਸ ਮੁੱਖ ਸੜਕ ਤੋਂ ਹੇਠਾਂ ਉਤਰ ਗਈ। ਹਾਦਸੇ ਵਿੱਚ ਇੱਕ ਦਰਜਨ ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ। ਬੱਚਿਆਂ ਦੀਆਂ ਚੀਕਾਂ ਸੁਣ ਕੇ ਰਾਹਗੀਰ ਉਨ੍ਹਾਂ ਨੂੰ ਬਚਾਉਣ ਲਈ ਆ ਗਏ ਅਤੇ ਬੱਚਿਆਂ ਨੂੰ […]

Share:

ਵੀਰਵਾਰ ਸਵੇਰੇ ਪਠਾਨਕੋਟ ਵਿੱਚ ਉਸ ਸਮੇਂ ਇਕ ਹਾਦਸਾ ਵਾਪਰ ਗਿਆ ਜਦੋਂ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਟੇਕ ਕਰਨ ਕਾਰਨ ਸਕੂਲ ਬੱਸ ਮੁੱਖ ਸੜਕ ਤੋਂ ਹੇਠਾਂ ਉਤਰ ਗਈ। ਹਾਦਸੇ ਵਿੱਚ ਇੱਕ ਦਰਜਨ ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ। ਬੱਚਿਆਂ ਦੀਆਂ ਚੀਕਾਂ ਸੁਣ ਕੇ ਰਾਹਗੀਰ ਉਨ੍ਹਾਂ ਨੂੰ ਬਚਾਉਣ ਲਈ ਆ ਗਏ ਅਤੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਵੀਰਵਾਰ ਸਵੇਰੇ ਵਾਪਰੀ। ਇਹ ਹਾਦਸਾ ਪਠਾਨਕੋਟ ਦੇ ਸੁਜਾਨਪੁਰ ਰੋਡ ‘ਤੇ ਵਾਪਰਿਆ।

ਜਾਣਕਾਰੀ ਮੁਤਾਬਕ ਸੁਜਾਨਪੁਰ ਰੋਡ ‘ਤੇ ਇਕ ਨਿੱਜੀ ਸਕੂਲ ਦੀ ਤੇਜ਼ ਰਫਤਾਰ ਬੱਸ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਬੱਸ ਦਾ ਸੰਤੁਲਨ ਵਿਗੜਨ ਕਾਰਨ ਸੜਕ ਤੋਂ ਹੇਠਾਂ ਜਾ ਡਿੱਗੀ। ਖੁਸ਼ਕਿਸਮਤੀ ਰਹੀ ਕਿ ਬੱਸ ਪਲਟ ਨਾ ਗਈ। 

ਬੱਚਿਆ ਨਾਲ ਭਰੀ ਹੋਈ ਸੀ ਬੱਸ

ਸਥਾਨਕ ਲੋਕਾਂ ਮੁਤਾਬਕ ਬੱਸ ਬੱਚਿਆਂ ਨਾਲ ਭਰੀ ਹੋਈ ਸੀ। ਬੱਚਿਆਂ ਦੀਆਂ ਚੀਕਾਂ ਸੁਣ ਕੇ ਲੋਕ ਬੱਸ ਵੱਲ ਭੱਜੇ ਅਤੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਦਸੇ ਵਿੱਚ ਕੋਈ ਵੀ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ। ਪਰ, ਕੁਝ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ।

ਬੱਸ ਤੇ ਨਹੀਂ ਸੀ ਸਕੂਲ ਦਾ ਨਾਂ ਅਤੇ ਸੰਪਰਕ ਨੰਬਰ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਬੱਸ ’ਤੇ ਨਾ ਤਾਂ ਸਕੂਲ ਦਾ ਨਾਂ ਲਿਖਿਆ ਗਿਆ ਅਤੇ ਨਾ ਹੀ ਕੋਈ ਜ਼ਰੂਰੀ ਹਦਾਇਤਾਂ ਲਿਖੀਆਂ ਗਈਆਂ। ਇੰਨਾ ਹੀ ਨਹੀਂ ਐਮਰਜੈਂਸੀ ਸਮੇਂ ਸੰਪਰਕ ਕਰਨ ਵਾਲਾ ਨੰਬਰ ਵੀ ਨਹੀਂ ਛਾਪਿਆ ਗਿਆ।