Weather Update: ਦਿਨ ਵੇਲੇ ਤੇਜ਼ ਧੁੱਪ ਕਾਰਨ ਕੜਾਕੇ ਦੀ ਠੰਡ ਤੋਂ ਰਾਹਤ, ਇਕ ਫਿਰ ਤੋਂ ਪੈ ਸਕਦਾ ਹੈ ਮੀਂਹ

Weather Update: ਹਾਲਾਂਕਿ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ। ਮੋਗਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਰਿਹਾ, ਜੋ ਪੰਜਾਬ ਵਿੱਚ ਸਭ ਤੋਂ ਘੱਟ ਸੀ।

Share:

Weather Update: ਪੰਜਾਬ 'ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ 4 ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ। ਇਸ ਕਾਰਨ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਹਾਲਾਂਕਿ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ। ਮੋਗਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਰਿਹਾ, ਜੋ ਪੰਜਾਬ ਵਿੱਚ ਸਭ ਤੋਂ ਘੱਟ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ, ਫਰੀਕੋਟ, ਬਰਨਾਲਾ, ਰੋਪੜ, ਫ਼ਿਰੋਜ਼ਪੁਰ ਵਿੱਚ 4.0 ਡਿਗਰੀ, ਲੁਧਿਆਣਾ ਵਿੱਚ 8.1 ਡਿਗਰੀ ਅਤੇ ਚੰਡੀਗੜ੍ਹ ਵਿੱਚ 8.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦਿਨ ਵੇਲੇ ਤੇਜ਼ ਧੁੱਪ ਕਾਰਨ ਕੜਾਕੇ ਦੀ ਠੰਡ ਤੋਂ ਰਾਹਤ ਮਿਲੀ।

15 ਫਰਵਰੀ ਨੂੰ ਆਸਮਾਨ ਵਿੱਚ ਬੱਦਲਵਾਈ ਅਤੇ ਥੋੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ 

ਤੇਜ਼ ਧੁੱਪ ਕਾਰਨ ਗਰਮੀ ਮਹਿਸੂਸ ਹੋਣ ਲੱਗੀ ਹੈ। ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.3 ਡਿਗਰੀ, ਲੁਧਿਆਣਾ ਵਿੱਚ 24.6 ਡਿਗਰੀ, ਪਟਿਆਲਾ ਵਿੱਚ 24.2 ਡਿਗਰੀ, ਪਠਾਨਕੋਟ ਵਿੱਚ 24.0 ਡਿਗਰੀ, ਮੁਹਾਲੀ ਵਿੱਚ 24.4 ਡਿਗਰੀ, ਫਰੀਦਕੋਟ ਵਿੱਚ 24.3 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 23.0 ਡਿਗਰੀ ਅਤੇ ਫ਼ਿਰੋਜ਼ਪੁਰ ਵਿੱਚ 23.2 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। ਹਾਲਾਂਕਿ 15 ਫਰਵਰੀ ਨੂੰ ਮੌਸਮ ਵਿੱਚ ਬਦਲਾਅ ਆ ਸਕਦਾ ਹੈ ਅਤੇ ਆਸਮਾਨ ਵਿੱਚ ਬੱਦਲਵਾਈ ਅਤੇ ਥੋੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦੇ ਵਿਗਿਆਨੀਆਂ ਅਨੁਸਾਰ ਫਰਵਰੀ ਦੇ ਤੀਜੇ ਹਫ਼ਤੇ ਦਿਨ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਪੰਜਾਬ ਵਿੱਚ ਮੌਸਮ ਸਾਫ਼ ਹੋ ਗਿਆ ਹੈ ਅਤੇ ਹੁਣ ਅਸਮਾਨ ਵੀ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਦਿਨ ਅਤੇ ਰਾਤ ਦਾ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ 14 ਫਰਵਰੀ ਨੂੰ ਮੌਸਮ ਸਾਫ ਅਤੇ ਖੁਸ਼ਕ ਰਹੇਗਾ।

ਇਹ ਵੀ ਪੜ੍ਹੋ