ਜੂਆ ਖੇਡਦੇ ਸਮੇਂ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ, ਇੱਕ ਨੌਜਵਾਨ ਦੀ ਮੌਤ

ਦੋਵਾਂ ਧਿਰਾਂ ਨੇ ਲਗਾਏ ਇੱਕ ਦੂਜੇ ਤੇ ਹਮਲਾ ਕਰਨ ਦੇ ਦੋਸ਼, ਮ੍ਰਿਤਕ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਕਰ ਰਹੀ ਮਾਮਲੇ ਦੀ ਜਾਂਚ

Share:

ਮੰਗਲਵਾਰ ਦੀ ਦੇਰ ਰਾਤ ਨੂੰ ਪੁਰਾਣੀ ਰੰਜਿਸ਼ ਚੱਲਦਿਆ ਮੋਗਾ ਦੇ ਰਤਨ ਸਿਨੇਮਾ ਨੇੜੇ ਦੋ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ। ਇਸ ਨਾਲ ਦੋਵਾਂ ਧਿਰਾਂ ਦੇ 2-2 ਲੋਕਾਂ ਨੂੰ ਗੋਲੀ ਲੱਗੀ ਹੈ। ਜਿਸ ਵਿੱਚੋਂ ਇੱਕ ਧਿਰ ਦੇ ਨੌਜਵਾਨ ਦੀ ਮੌਤ ਹੋ ਗਈ। ਜਦੋਂ ਕਿ ਹੋਰਨਾਂ ਜਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਦੇ ਪਿਤਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਸ ਨੂੰ, ਉਸ ਦੇ ਭਰਾ ਅਤੇ ਭਤੀਜੇ ਨੂੰ ਪਿੱਛਲੇ ਇਕ ਸਾਲ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜਿਸ ਕਾਰਨ ਕੁਝ ਲੋਕਾਂ ਨੇ ਉਸ ਦੇ ਪੁੱਤਰ ਅਤੇ ਭਤੀਜੇ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਦੇ ਪੁੱਤਰ ਵਿਕਾਸ ਜਿੰਦਲ ਉਰਫ ਵੀਰੂ ਦੀ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਪੱਖ ਦੇ ਲੋਕਾਂ ਤੇ ਲਗਾਏ ਗੋਲੀ ਚਲਾਉਣ ਦੇ ਦੋਸ਼

ਦੂਜੀ ਧਿਰ ਦੇ ਜ਼ਖ਼ਮੀ ਵੀਰ ਸਿੰਘ ਉਰਫ਼ ਮਿੱਠੂ ਨੇ ਦੱਸਿਆ ਕਿ ਰਤਨ ਸਿਨੇਮਾ ਨੇੜੇ ਜੂਆ ਚੱਲ ਰਿਹਾ ਸੀ। ਜਿੱਥੇ ਮ੍ਰਿਤਕ ਦੇ ਪੱਖ ਦੇ ਲੋਕਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹ ਜ਼ਖਮੀ ਹੋ ਕੇ ਜ਼ਮੀਨ 'ਤੇ ਡਿੱਗ ਗਿਆ। ਜ਼ਖਮੀ ਵੀਰ ਸਿੰਘ ਅਨੁਸਾਰ ਜਦੋਂ ਵਿਕਾਸ ਜਿੰਦਲ ਆਪਣੀ ਬੰਦੂਕ ਲੋਡ ਕਰ ਰਿਹਾ ਸੀ ਤਾਂ ਪਿੱਛੇ ਤੋਂ ਗੋਲੀ ਚੱਲਣ ਕਾਰਨ ਵਿਕਾਸ ਜਿੰਦਲ ਦੇ ਢਿੱਡ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜੂਆ ਖੇਡਦੇ ਸਮੇਂ ਉਕਤ ਘਟਨਾ ਹੋਈ ਹੈ।

ਮਾਮਲੇ ਦੀ ਜਾਂਚ ਜਾਰੀ

ਮੌਕੇ 'ਤੇ ਪਹੁੰਚੇ ਥਾਣਾ ਸਿਟੀ ਸਾਊਥ ਦੇ ਇੰਚਾਰਜ ਇਕਬਾਲ ਹੁਸੈਨ ਨੇ ਦੱਸਿਆ ਕਿ ਵਿਕਾਸ ਜਿੰਦਲ ਐਲਿਸ ਵੀਰੂ ਦੀ ਮੌਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਕਾਰਨ ਹੋਈ ਹੈ। ਮ੍ਰਿਤਕ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ

Tags :