ਘਰ ਵਿੱਚ ਅੱਗ ਲੱਗਣ ਨਾਲ ਸੌ ਰਿਹਾ ਵਿਅਕਤੀ ਜਿੰਦਾ ਸੜਿਆ, ਮੌਤ, ਘਟਨਾ ਸਮੇਂ ਨਹੀਂ ਸੀ ਮੌਜੂਦ ਪਰਿਵਾਰਿਕ ਮੈਂਬਰ

ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਅੱਗ ਕਿਵੇਂ ਲੱਗੀ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਇਸਦੀ ਜਾਂਚ ਕਰ ਰਹੀਆਂ ਹਨ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Share:

ਜਲੰਧਰ ਵਿੱਚ ਇੱਕ ਘਰ ਨੂੰ ਅੱਗ ਲੱਗਣ ਕਾਰਨ 55 ਸਾਲਾ ਵਿਅਕਤੀ ਜ਼ਿੰਦਾ ਸੜ ਗਿਆ। ਜਿਸ ਨਾਲ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦਾਵਰ ਸਿੰਘ ਚੰਦ ਵਜੋਂ ਹੋਈ ਹੈ। ਇਹ ਘਟਨਾ ਫਿਲੌਰ ਦੇ ਅਪਾਰਾ ਇਲਾਕੇ ਦੇ ਮੰਡੀ ਪਿੰਡ ਵਿੱਚ ਵਾਪਰੀ। ਫਿਲੌਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗੁਰਦਾਵਰ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ ਅਤੇ ਉਹ ਰੋ ਰਹੇ ਹਨ। ਮੌਕੇ 'ਤੇ ਪਹੁੰਚੀ ਫਾਇਰ ਵਿਭਾਗ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ।

ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਲਾਸ਼ 

ਜਾਣਕਾਰੀ ਅਨੁਸਾਰ ਜਦੋਂ ਅੱਗ ਬੁਝਾਉਣ ਤੋਂ ਬਾਅਦ ਫਾਇਰ ਬ੍ਰਿਗੇਡ ਅੰਦਰ ਪਹੁੰਚੀ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਅੰਦਰ ਜ਼ਿੰਦਾ ਸੜ ਗਿਆ ਸੀ ਅਤੇ ਉਸਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਫਿਲੌਰ ਪੁਲਿਸ ਸਟੇਸ਼ਨ ਨੂੰ ਦਿੱਤੀ ਗਈ ਅਤੇ ਲਾਸ਼ ਨੂੰ ਕਿਸੇ ਤਰ੍ਹਾਂ ਘਰ ਦੇ ਅੰਦਰੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ ਹੈ।

ਘਟਨਾ ਨੂੰ ਲੈ ਕੇ ਲੋਕ ਦਹਿਸ਼ਤ ਚ

ਜਦੋਂ ਇਹ ਘਟਨਾ ਵਾਪਰੀ, ਘਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਅੱਜ ਸਵੇਰੇ ਲੱਗੀ ਅੱਗ ਤੋਂ ਬਾਅਦ ਪਿੰਡ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਘਟਨਾ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। 

ਮ੍ਰਿਤਕ ਲੰਬੇ ਸਮੇਂ ਤੋ ਚੱਲ ਰਿਹਾ ਸੀ ਬੀਮਾਰ 

ਫਿਲੌਰ ਥਾਣੇ ਦੇ ਐਸਐਚਓ ਸੰਜੀਵ ਕਪੂਰ ਨੇ ਕਿਹਾ ਕਿ ਸਵੇਰੇ ਜਿਵੇਂ ਹੀ ਸਾਨੂੰ ਸੂਚਨਾ ਮਿਲੀ, ਟੀਮਾਂ ਜਾਂਚ ਲਈ ਮੌਕੇ 'ਤੇ ਪਹੁੰਚ ਗਈਆਂ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸਦੀ ਪਛਾਣ ਗੁਰਦਾਵਰ ਰਾਮ ਵਜੋਂ ਹੋਈ ਹੈ। ਘਟਨਾ ਸਮੇਂ ਉਹ ਘਰ ਵਿੱਚ ਇਕੱਲਾ ਸੀ। ਪਰਿਵਾਰ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਗੁਰਦਾਵਰ ਰਾਮ ਲੰਬੇ ਸਮੇਂ ਤੋਂ ਬਿਮਾਰ ਸਨ। ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰੋਂ ਬਾਹਰ ਗਏ ਹੋਏ ਸਨ।
 

ਇਹ ਵੀ ਪੜ੍ਹੋ

Tags :