ਕਸ਼ਮੀਰ ਵਿਚ ਡਿਊਟੀ ਦੌਰਾਨ ਪਹਾੜੀ ਤੋਂ ਡਿਗਣ ਕਾਰਨ ਗੁਰਦਾਸਪੁਰ ਦਾ ਜਵਾਨ ਹੋਇਆ ਸ਼ਹੀਦ

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ ਅਤੇ ਇਸ ਦੌਰਾਨ ਉਹ ਜ਼ਿਆਦਾਤਰ ਅੱਤਵਾਦ ਪ੍ਰਭਾਵਿਤ ਇਲਾਕਿਆਂ ਵਿੱਚ ਰਿਹਾ।

Share:

ਹਾਈਲਾਈਟਸ

  • ਕੁੰਵਰ ਵਿੱਕੀ ਨੇ ਦੱਸਿਆ ਕਿ ਇਸ ਬਹਾਦਰ ਸਿਪਾਹੀ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਭੈਣੀ ਖਾਦਰ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ

Top of Form

ਜੰਮੂ ਕਸ਼ਮੀਰ ਦੇ ਗੁਲਮਰਗ ਖੇਤਰ ਵਿੱਚ ਅੱਤਵਾਦੀਆਂ ਦੀ ਭਾਲ ਕਰਦਿਆਂ ਗੁਰਦਾਸਪੁਰ ਨਿਵਾਸੀ ਨੌਜਵਾਨ ਫੌਜੀ ਜਵਾਨ ਪਹਾੜੀ ਤੋਂ ਡਿੱਗਣ ਕਰਕੇ ਸ਼ਹੀਦ ਹੋ ਗਿਆ। ਗੁਰਪ੍ਰੀਤ ਸਿੰਘ(24) ਜੰਮੂ ਕਸ਼ਮੀਰ ਵਿੱਚ ਕਾਂਸਟੇਬਲ ਦੇ ਤੌਰ ਤੇ ਤੈਨਾਤ ਸੀ ਅਤੇ ਲ ਰੂਪ ਵਿੱਚ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ ਅਤੇ ਇਸ ਦੌਰਾਨ ਉਹ ਜ਼ਿਆਦਾਤਰ ਅੱਤਵਾਦ ਪ੍ਰਭਾਵਿਤ ਇਲਾਕਿਆਂ ਵਿੱਚ ਰਿਹਾ।

ਛੁੱਟੀ ਕੱਟਣ ਤੋਂ ਬਾਅਦ ਗਿਆ ਸੀ ਡਿਊਟੀ ਤੇ

ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਦੇ ਪਿਤਾ ਨਰਿੰਦਰ ਸਿੰਘ ਨੇ ਹੰਝੂ ਭਰੀਆਂ ਅੱਖਾਂ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਸਾਲ ਅਗਸਤ ਮਹੀਨੇ ਪੱਛਮੀ ਬੰਗਾਲ ਦੇ ਵੀਨਾਗੁੜੀ ਤੋਂ 45 ਦਿਨਾਂ ਦੀ ਛੁੱਟੀ 'ਤੇ ਆਇਆ ਸੀ। ਛੁੱਟੀ ਪੂਰੀ ਕਰਨ ਤੋਂ ਬਾਅਦ ਉਹ ਸਿੱਧਾ 18 ਰਾਸ਼ਟਰੀ ਰਾਈਫਲਜ਼ ਜੋ ਕਿ ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਖੇਤਰ ਗੁਲਮਰਗ ਸੈਕਟਰ 'ਚ ਤਾਇਨਾਤ ਹੈ,ਵਿੱਚ ਸ਼ਾਮਲ ਹੋ ਕੇ ਦੇਸ਼ ਦਾ ਸੇਵਾ ਵਿੱਚ ਜੁੱਟ ਗਿਆ। ਬੀਤੇ ਦਿਨ ਉਹ ਆਪਣੇ ਸਾਥੀਆਂ ਸਮੇਤ ਗੁਲਮਰਗ ਤੋਂ ਦੂਰ ਬਰਫੀਲੀਆਂ ਪਹਾੜੀਆਂ 'ਤੇ ਅੱਤਵਾਦੀਆਂ ਦਾ ਸੁਰਾਗ ਲਗਾਉਣ ਲਈ ਗਸ਼ਤ ਕਰ ਰਹੇ ਸਨ ਕਿ ਇਸੇ ਦੌਰਾਨ ਗੁਰਪ੍ਰੀਤ ਸਿੰਘ ਦਾ ਪੈਰ ਪਹਾੜੀ ਤੋਂ ਤਿਲਕ ਗਿਆ ਅਤੇ ਉਨ੍ਹਾਂ ਦੇ ਪੁੱਤਰ ਨੇ ਡੂੰਘੀ ਖਾਈ 'ਚ ਡਿੱਗ ਕੇ ਆਪਣੀ ਕੁਰਬਾਨੀ ਦੇ ਦਿੱਤੀ| ਉਨ੍ਹਾਂ ਦੱਸਿਆ ਕਿ ਬੁੱਧਵਾਰ ਸ਼ਾਮ 6 ਵਜੇ ਉਨ੍ਹਾਂ ਨੂੰ ਯੂਨਿਟ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋ ਗਿਆ ਹੈ।

ਗੁਰਪ੍ਰੀਤ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ

ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਕਾਂਸਟੇਬਲ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ ਲਖਵਿੰਦਰ ਕੌਰ, ਪਿਤਾ ਨਰਿੰਦਰ ਸਿੰਘ ਅਤੇ ਛੋਟਾ ਭਰਾ ਹਰਪ੍ਰੀਤ ਸਿੰਘ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਘਰ ਵਿੱਚ ਇਕੱਲਾ ਹੀ ਰੋਟੀ-ਰੋਜ਼ੀ ਕਮਾਉਣ ਵਾਲਾ ਸੀ ਅਤੇ ਘਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਮੋਢਿਆਂ 'ਤੇ ਸੀ। ਉਸ ਦੇ ਜਾਣ ਨਾਲ ਪਰਿਵਾਰ 'ਤੇ ਜੋ ਦੁੱਖਾਂ ਦਾ ਪਹਾੜ ਡਿੱਗਿਆ ਹੈ। ਕੁੰਵਰ ਵਿੱਕੀ ਨੇ ਦੱਸਿਆ ਕਿ ਇਸ ਬਹਾਦਰ ਸਿਪਾਹੀ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਭੈਣੀ ਖਾਦਰ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।

Bottom of Form

 

ਇਹ ਵੀ ਪੜ੍ਹੋ