ਡੀਜ਼ਲ ਨਾਲ ਭਰਿਆ ਟੈਂਕਰ ਪਲਟਿਆ,ਵੱਡਾ ਹਾਦਸਾ ਹੋਣ ਤੋਂ ਟਲਿਆ

ਚੰਡੀਗੜ੍ਹ ‘ਚ ਦੇਰ ਰਾਤ ਡੀਜ਼ਲ ਨਾਲ ਭਰਿਆ ਟੈਂਕਰ ਪਲਟ ਗਿਆ। ਇਹ ਘਟਨਾ ਸੈਕਟਰ 20-21 ਚੌਂਕ ਵਿਖੇ ਵਾਪਰੀ। ਟੈਂਕਰ ਡੀਜ਼ਲ ਨਾਲ ਭਰਿਆ ਹੋਇਆ ਸੀ। ਇਸ ਨੂੰ ਦੇਖਦੇ ਹੋਏ ਲੋਕਾਂ ਨੇ ਬਾਲਟੀਆਂ, ਬੋਤਲਾਂ ਅਤੇ ਪਲਾਸਟਿਕ ਦੇ ਡਰੰਮਾਂ ਵਿੱਚ ਡੀਜ਼ਲ ਭਰਨ ਸ਼ੁਰੂ ਕਰ ਦਿੱਤਾ। ਮੌਕੇ ’ਤੇ ਪੁੱਜੀ ਪੁਲਿਸ ਦੀ ਪੀਸੀਆਰ ਟੀਮ ਵੀ ਲੋਕਾਂ ਨੂੰ ਇਸ ਲੁੱਟ-ਖਸੁੱਟ ਤੋਂ ਨਹੀਂ […]

Share:

ਚੰਡੀਗੜ੍ਹ ‘ਚ ਦੇਰ ਰਾਤ ਡੀਜ਼ਲ ਨਾਲ ਭਰਿਆ ਟੈਂਕਰ ਪਲਟ ਗਿਆ। ਇਹ ਘਟਨਾ ਸੈਕਟਰ 20-21 ਚੌਂਕ ਵਿਖੇ ਵਾਪਰੀ। ਟੈਂਕਰ ਡੀਜ਼ਲ ਨਾਲ ਭਰਿਆ ਹੋਇਆ ਸੀ। ਇਸ ਨੂੰ ਦੇਖਦੇ ਹੋਏ ਲੋਕਾਂ ਨੇ ਬਾਲਟੀਆਂ, ਬੋਤਲਾਂ ਅਤੇ ਪਲਾਸਟਿਕ ਦੇ ਡਰੰਮਾਂ ਵਿੱਚ ਡੀਜ਼ਲ ਭਰਨ ਸ਼ੁਰੂ ਕਰ ਦਿੱਤਾ। ਮੌਕੇ ’ਤੇ ਪੁੱਜੀ ਪੁਲਿਸ ਦੀ ਪੀਸੀਆਰ ਟੀਮ ਵੀ ਲੋਕਾਂ ਨੂੰ ਇਸ ਲੁੱਟ-ਖਸੁੱਟ ਤੋਂ ਨਹੀਂ ਰੋਕ ਸਕੀ। ਹਾਲਾਂਕਿ ਪੁਲਿਸ ਨੇ ਇਹ ਰਸਤਾ ਆਉਣ-ਜਾਣ ਵਾਲੇ ਵਾਹਨਾਂ ਲਈ ਬੰਦ ਕਰ ਦਿੱਤਾ ਸੀ।

ਦੋ ਘੰਟੇ ਬਾਅਦ ਪਹੁੰਚੀ ਜੇਸੀਬੀ

ਇਹ ਘਟਨਾ ਰਾਤ ਕਰੀਬ 10:30 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਤੋਂ ਬਾਅਦ ਪੁਲਿਸ ਦੀ ਪੀਸੀਆਰ ਟੀਮ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਟੈਂਕਰ ਨੂੰ ਸਿੱਧਾ ਕਰਨ ਲਈ ਜੇਸੀਬੀ ਮੰਗਵਾਈ ਸੀ ਪਰ ਕਰੀਬ 2 ਘੰਟੇ ਬਾਅਦ ਸਾਢੇ 12 ਵਜੇ ਜੇਸੀਬੀ ਮੌਕੇ ’ਤੇ ਪੁੱਜੀ। ਇਸ ਤੋਂ ਬਾਅਦ ਟੈਂਕਰ ਨੂੰ ਸਿੱਧਾ ਕਰਕੇ ਸੜਕ ਨੂੰ ਸਾਫ਼ ਕਰਕੇ ਆਵਾਜਾਈ ਸ਼ੁਰੂ ਕਰ ਦਿੱਤੀ ਗਈ। ਦੱਸਣਯੋਗ ਹੈ ਕਿ ਡੀਜ਼ਲ ਸੜਕ ‘ਤੇ ਫੈਲ ਰਿਹਾ ਸੀ, ਫਿਰ ਵੀ ਰਾਤ ਨੂੰ ਡਿਜ਼ਾਸਟਰ ਮੈਨੇਜਮੈਂਟ ਟੀਮ ਮੌਕੇ ‘ਤੇ ਨਹੀਂ ਪਹੁੰਚੀ।

ਕਾਰ ਨੂੰ ਬਚਾਉਂਦੇ ਹੋਇਆ ਹਾਦਸਾ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਟੈਂਕਰ ਸੈਕਟਰ 20-21 ਦੇ ਚੌਂਕ ਕੋਲ ਪਹੁੰਚਿਆ ਤਾਂ ਅਚਾਨਕ ਇਕ ਕਾਰ ਸਾਹਮਣੇ ਆ ਗਈ। ਇਸ ਕਾਰ ਨੂੰ ਬਚਾਉਣ ਲਈ ਟੈਂਕਰ ਚਾਲਕ ਨੇ ਬ੍ਰੇਕਾਂ ਲਗਾ ਦਿੱਤੀਆਂ। ਇਸ ਤੋਂ ਬਾਅਦ ਟੈਂਕਰ ਬੇਕਾਬੂ ਹੋ ਕੇ ਪਲਟ ਗਿਆ। ਕਾਰ ਚਾਲਕ ਔਰਤ ਦੱਸੀ ਜਾ ਰਹੀ ਹੈ। ਟੈਂਕਰ ਚਾਲਕ ਵੀ ਮੌਕੇ ਤੋਂ ਫਰਾਰ ਹੈ।