ਤੜਕਸਾਰ ਡੋਲੀ ਵਾਲੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ

ਮੋਗਾ ਵਿੱਚ ਐਤਵਾਰ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਦਾ ਸ਼ਿਕਾਰ ਹੋਈ ਡੋਲੀ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਸਾਰੀਆਂ ਲਾਸ਼ਾਂ […]

Share:

ਮੋਗਾ ਵਿੱਚ ਐਤਵਾਰ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਦਾ ਸ਼ਿਕਾਰ ਹੋਈ ਡੋਲੀ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਦੇ ਦਿੱਤੀ ਗਈ ਹੈ।

ਖੜ੍ਹੇ ਟਰੱਕ ਵਿੱਚ ਵੱਜੀ ਕਾਰ

ਡੋਲੀ ਵਾਲੀ ਕਾਰ ਅਬੋਹਰ ਤੋਂ ਆ ਰਹੀ ਸੀ। ਕਾਰ ਵਿਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਪਹੁੰਚ ਕੇ ਵਿਆਹ ਵਿਚ ਸ਼ਾਮਲ ਹੋਣਾ ਸੀ। ਪਰ ਐਤਵਾਰ ਸਵੇਰੇ 5 ਵਜੇ ਹਾਦਸਾ ਵਾਪਰ ਗਿਆ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡੋਲੀ ਲੈ ਕੇ ਜਾ ਰਹੀ ਕਾਰ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਮਰਨ ਵਾਲਿਆਂ ਵਿੱਚ ਇੱਕ ਲਾੜਾ ਵੀ ਸ਼ਾਮਲ ਹੈ। ਘਟਨਾ ‘ਚ ਜ਼ਖਮੀ ਹੋਏ ਤਿੰਨ ਹੋਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ।

ਧੁੰਦ ਦੇ ਕਾਰਨ ਵਾਪਰਿਆ ਹਾਦਸਾ

ਮੁਢਲੀ ਜਾਂਚ ਅਨੁਸਾਰ ਬੱਦੋਵਾਲ, ਲੁਧਿਆਣਾ ਵਿੱਚ ਇੱਕ ਸੁਸਾਇਟੀ ਵੱਲੋਂ 21 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਜਿੱਥੇ ਜਲਾਲਾਬਾਦ ਦੇ ਇੱਕ ਜੋੜੇ ਦਾ ਵੀ ਵਿਆਹ ਹੋਣਾ ਸੀ। ਇਸ ਦੇ ਲਈ ਲੜਕੀ ਵਾਲੇ ਪਾਸੇ ਦੇ ਲੋਕ ਪਹਿਲਾਂ ਹੀ ਉੱਥੇ ਪਹੁੰਚ ਗਏ ਸਨ।

ਘਟਨਾ ਦੀ ਜਾਂਚ ਲਈ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ ਇਸ ਹਾਦਸੇ ‘ਚ ਸੁਖਵਿੰਦਰ ਸਿੰਘ ਨਾਮੀ ਲਾੜੇ ਸਮੇਤ ਕਰੀਬ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਤਨਾਮ ਸਿੰਘ ਅਤੇ ਲੜਕੀ ਅੰਸ਼ਦੀਪ ਕੌਰ ਵਜੋਂ ਹੋਈ ਹੈ। ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਜ਼ਿਆਦਾ ਧੁੰਦ ਕਾਰਨ ਵਾਪਰਿਆ ਹੈ। ਹਾਦਸੇ ਵਿੱਚ ਮਰਨ ਵਾਲੀ ਲੜਕੀ ਦੀ ਉਮਰ ਕਰੀਬ 4 ਸਾਲ ਹੈ। ਘਟਨਾ ਵਿੱਚ ਜ਼ਖਮੀ ਹੋਈ ਸੀਮਾ ਰਾਣੀ ਨਾਮ ਦੀ ਔਰਤ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।