ਲੁਧਿਆਣਾ ਵਿਖੇ ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ,ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ

ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿੱਚ ਅੱਗੀ। ਆਸ-ਪਾਸ ਦੇ ਫੈਕਟਰੀ ਮਾਲਕਾਂ ਨੇ ਮਜ਼ਦੂਰਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸਥਿਤੀ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਫਾਇਰ ਬ੍ਰਿਗੇਡ […]

Share:

ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿੱਚ ਅੱਗੀ। ਆਸ-ਪਾਸ ਦੇ ਫੈਕਟਰੀ ਮਾਲਕਾਂ ਨੇ ਮਜ਼ਦੂਰਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸਥਿਤੀ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਇਮਾਰਤ ਅਤੇ ਇਲਾਕੇ ਨੂੰ ਕੀਤਾ ਸੀਲ

ਘਟਨਾ ਵਾਲੀ ਥਾਂ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਇਮਾਰਤ ਅਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ। ਕੈਮੀਕਲ ਫੈਕਟਰੀ ਦੇ ਨੇੜੇ ਕਿਸੇ ਵੀ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਸੀ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਆਸ-ਪਾਸ ਦੀਆਂ ਇਮਾਰਤਾਂ ਦੀ ਮਦਦ ਲਈ ਅਤੇ ਅੰਦਰ ਦਾਖਲ ਹੋਏ।

ਮਸ਼ੀਨ ਦਾ ਹੀਟਰ ਸ਼ਾਰਟ ਹੋਣ ਕਾਰਨ ਲੱਗੀ ਅੱਗ

ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਜਿਸ ਥਾਂ ‘ਤੇ ਅੱਗ ਲੱਗੀ ਉੱਥੇ ਪ੍ਰੈਸ ਬੋਰਡ, ਗੱਤੇ ਅਤੇ ਕੁਝ ਪਾਊਡਰ ਪਿਆ ਸੀ। ਜਿਸ ਕਾਰਨ ਅੱਗ ਲੱਗ ਗਈ। ਫਿਲਹਾਲ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਕ ਮਸ਼ੀਨ ਦਾ ਹੀਟਰ ਸ਼ਾਰਟ ਹੋ ਗਿਆ, ਜਿਸ ਕਾਰਨ ਅੱਗ ਲੱਗ ਗਈ। ਪ੍ਰਿੰਟਿੰਗ ਮਸ਼ੀਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਉੱਥੇ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ‘ਤੇ ਕੈਮੀਕਲ ਆਦਿ ਦੇ ਵੱਡੀ ਮਾਤਰਾ ‘ਚ ਡਰੰਮ ਵੀ ਪਏ ਮਿਲੇ ਹਨ।