Big Breaking - ਖੰਨਾ 'ਚ NH 'ਤੇ ਡੀਜ਼ਲ ਟੈਂਕਰ ਨੂੰ ਲੱਗੀ ਭਿਆਨਕ ਅੱਗ, ਦੇਖੋ Live Video 

ਹੜਤਾਲ ਖਤਮ ਹੋਣ ਮਗਰੋਂ ਲੁਧਿਆਣਾ ਪਾਸੇ ਤੋਂ ਟੈਂਕਰ ਅੰਬਾਲਾ ਵੱਲ ਜਾ ਰਿਹਾ ਸੀ। ਅਚਾਨਕ ਅੱਗ ਲੱਗੀ। ਪੂਰੇ ਨੈਸ਼ਨਲ ਹਾਈਵੇ ਉਪਰ ਭਾਜੜਾਂ ਪੈ ਗਈਆਂ। ਥੱਲਿਉਂ ਜਾ ਰਹੇ ਲੋਕ ਵੀ ਜਾਨ ਬਚਾਉਣ ਲਈ ਭੱਜੇ।

Share:

ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਅੱਗ ਲੱਗਣ ਦੀ ਵੱਡੀ ਘਟਨਾ ਵਾਪਰੀ। ਇੱਥੇ ਡੀਜ਼ਲ ਟੈਂਕਰ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਅੱਗ ਦੀਆਂ ਲਪਟਾਂ 100 ਮੀਟਰ ਦੂਰ ਤੱਕ ਫੈਲ ਗਈਆਂ ਅਤੇ ਲੋਕਾਂ ਨੇ ਅੱਗ ਨੂੰ ਕਾਫੀ ਉਚਾਈ ਤੱਕ ਦੇਖ ਕੇ ਆਪਣੇ ਵਾਹਨ ਰੋਕ ਲਏ। ਫਿਰ ਥੋੜੀ ਦੂਰੀ ਤੋਂ ਫਾਇਰ ਬ੍ਰਿਗੇਡ ਸਟੇਸ਼ਨ ਤੋਂ ਗੱਡੀਆਂ ਆਈਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਯਤਨ ਸ਼ੁਰੂ ਕੀਤੇ ਗਏ। ਸਥਿਤੀ ਨੂੰ ਦੇਖਦੇ ਹੋਏ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਸਰਵਿਸ ਲੇਨ ਰਾਹੀਂ ਆਵਾਜਾਈ ਨੂੰ ਜਾਰੀ ਰੱਖਿਆ ਗਿਆ।

 

ਟੈਂਕਰ ਲੁਧਿਆਣਾ ਤੋਂ ਅੰਬਾਲਾ ਵੱਲ ਜਾ ਰਿਹਾ ਸੀ
ਜਾਣਕਾਰੀ ਅਨੁਸਾਰ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਲੁਧਿਆਣਾ ਤੋਂ ਡੀਜ਼ਲ ਦਾ ਟੈਂਕਰ ਅੰਬਾਲਾ ਵੱਲ ਕਿਤੇ ਸਪਲਾਈ ਕਰਨ ਜਾ ਰਿਹਾ ਸੀ। ਖੰਨਾ ਦੇ ਅਮਲੋਹ ਰੋਡ ਚੌਕ ਨੇੜੇ ਪੁਲ ਉਪਰ ਅਚਾਨਕ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਅਤੇ ਕਲੀਨਰ ਨੂੰ ਬਚਾ ਲਿਆ ਗਿਆ। ਉਹਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਖੰਨਾ, ਮੰਡੀ ਗੋਬਿੰਦਗੜ੍ਹ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾ ਕੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ।

ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ
ਅੱਗ ਲੱਗਣ ਦੀ ਵੱਡੀ ਘਟਨਾ ਨੂੰ ਦੇਖਦੇ ਹੋਏ ਐਸਐਸਪੀ ਅਮਨੀਤ ਕੌਂਡਲ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀਐਸਪੀ ਰਾਜੇਸ਼ ਕੁਮਾਰ ਨੂੰ ਮੌਕੇ ’ਤੇ ਭੇਜਿਆ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਪੂਰੇ ਇਲਾਕੇ ਵਿੱਚ ਅੱਗ ’ਤੇ ਕਾਬੂ ਪਾ ਕੇ ਡੀਜ਼ਲ ਦਾ ਪ੍ਰਭਾਵ ਖ਼ਤਮ ਕੀਤਾ ਜਾਵੇਗਾ। ਜਿਸ ਤੋਂ ਬਾਅਦ ਸੜਕ ਨੂੰ ਖੋਲ੍ਹਿਆ ਜਾਵੇਗਾ।

ਇਹ ਵੀ ਪੜ੍ਹੋ